ਬੇਰੁਜਗਾਰ ਅਧਿਆਪਕਾਂ ਵਲੋਂ ਧਰਨਾ ਜਾਰੀ

ਐਸ ਏ ਐਸ ਨਗਰ, 10 ਜੁਲਾਈ (ਸ.ਬ.) ਪਿੰਡ ਸੋਹਾਣਾ ਵਿਖੇ ਬੇਰੁਜਗਾਰ ਅਧਿਆਪਕਾਂ ਵਲੋਂ ਦਿਤਾ ਜਾ ਰਿਹਾ ਧਰਨਾ ਜਾਰੀ ਹੈ, ਅੱਜ ਮੁੱਖ ਮੰਤਰੀ ਪੰਜਾਬ ਨਾਲ ਹੋਣ ਵਾਲੀ ਮੀਟਿੰਗ ਮੁਲਤਵੀ ਹੋਣ ਕਾਰਨ ਇਹਨਾਂ ਬੇਰੁਜਗਾਰਾਂ ਨੇ ਪੰਜਾਬ ਸਰਕਾਰ ਵਿਰੁੱਧ ਨਾਰ੍ਹੇਬਾਜੀ ਕੀਤੀ | ਇਸ ਮੌਕੇ ਯੂਨੀਅਨ ਦੀ ਪ੍ਰਧਾਨ ਪੂਨਮ ਰਾਣੀ ਨੇ ਕਿਹਾ ਕਿ ਸਰਕਾਰੀ ਨੌਕਰੀਆਂ ਦੀ ਪ੍ਰਾਪਤੀ ਤਕ ਉਹ ਸੰਘਰਸ ਕਰਦੇ ਰਹਿਣਗੇ| ਇਸ ਮੌਕੇ ਬਲਦੇਵ ਸਿੰਘ, ਲਖਵਿੰਦਰ ਸਿੰਘ, ਰਣਧੀਰ ਸਿੰਘ, ਮਨਜੀਤ ਕੌਰ, ਟੋਨੀ, ਰਾਜੇਸ, ਕੁਲਵਿੰਦਰ, ਰਜਨੀ ਵੀ ਮੌਜੂਦ ਸਨ|

Leave a Reply

Your email address will not be published. Required fields are marked *