ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨੇ ਮਨਾਈ ਕਾਲੀ ਆਜ਼ਾਦੀ

ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਨੇ ਮਨਾਈ ਕਾਲੀ ਆਜ਼ਾਦੀ
ਕਾਲੀਆਂ ਪੱਟੀਆਂ ਬੰਨ੍ਹ ਕੇ ਕੀਤਾ ਰੋਸ ਪ੍ਰਦਰਸ਼ਨ 
ਚੰਡੀਗੜ੍ਹ, 14 ਅਗਸਤ (ਸ.ਬ.)  ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਰੋਜਗਾਰ ਨੂੰ ਲੈ ਕੇ ਸੰਘਰਸ਼ ਕਰਨ ਦੌਰਾਨ ਪੰਜਾਬ ਦੇ ਵੱਖ- ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਕਾਲੀਆਂ ਪੱਟੀਆਂ ਬੰਨ੍ਹ ਕੇ ਅਤੇ ਚਾਰਟ ਤੇ ਮੰਗਾਂ ਲਿਖ ਕੇ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ|
ਬੇਰੁਜ਼ਗਾਰ ਈ.ਟੀ.ਟੀ. ਟੈਟ ਪਾਸ ਅਧਿਆਪਕ ਯੂਨੀਅਨ ਦੇ ਸੂਬਾ ਪ੍ਰਧਾਨ ਦੀਪਕ ਕੰਬੋਜ, ਸੀਨੀਅਰ ਮੀਤ ਪ੍ਰਧਾਨ ਸੰਦੀਪ ਸ਼ਾਮਾ ਅਤੇ ਸੂਬਾ ਪ੍ਰੈਸ ਸਕੱਤਰ ਦੀਪ ਬਨਾਰਸੀ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਅੰਗਰੇਜ਼ੀ ਸ਼ਾਸਨ ਵਿੱਚ ਕੋਈ ਫਰਕ ਨਹੀਂ ਹੈ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੀ ਅੰਗਰੇਜ਼ਾਂ ਵਾਂਗ ਜ਼ਾਲਮ ਬਣੀ ਹੋਈ ਹੈ ਅਤੇ ਇਹ ਕਾਲੇ ਅੰਗਰੇਜ਼ ਬਣ ਕੇ ਕੁਰਸੀਆਂ ਤੇ ਬੈਠੇ ਹੋਏ ਹਨ ਅਤੇ ਪੰਜਾਬ ਦੇ ਨਾਲ-ਨਾਲ ਪੰਜਾਬ ਦੀ ਨੌਜਵਾਨੀ ਨੂੰ ਵੀ ਬਰਬਾਦ ਕਰ ਰਹੇ ਹਨ| ਉਹਨਾਂ ਮੰਗ ਕੀਤੀ ਕਿ ਈ.ਟੀ.ਟੀ. ਅਧਿਆਪਕਾਂ ਦੀਆਂ 2364 ਅਸਾਮੀਆਂ ਵਿੱਚ ਵਾਧਾ ਕਰਕੇ 12000 ਕੀਤੀਆਂ ਜਾਣ, ਦੂਜਾ ਪੇਪਰ ਰੱਦ ਕੀਤਾ             ਜਾਵੇ, ਉਮਰ ਹੱਦ ਵਿੱਚ ਛੋਟ ਦੇ ਕੇ 37 ਸਾਲ ਤੋਂ 42 ਸਾਲ ਕੀਤੀ                ਜਾਵੇ, ਜ਼ਰੂਰੀ ਸੇਵਾਵਾਂ ਤਹਿਤ ਆਉਂਦੇ ਸਿਹਤ ਅਤੇ ਸਿੱਖਿਆ ਖੇਤਰਾਂ ਵਿੱਚ ਨਿੱਜੀ ਕਰਨ ਤੇ ਮੁਕੰਮਲ ਰੋਕ ਲਗਾਈ ਜਾਵੇ, ਬੇਰੁਜ਼ਗਾਰ ਨੌਜਵਾਨਾਂ ਨੂੰ                 ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ ਅਤੇ ਨਵੀਂ ਸਿੱਖਿਆ ਨੀਤੀ 2020 ਰੱਦ ਕੀਤੀ ਜਾਵੇ| 
ਉਹਨਾਂ ਕਿਹਾ ਕਿ ਉਨ੍ਹਾਂ ਵਲੋਂ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਜਦੋਂ ਵੀ ਸਿੱਖਿਆ ਮੰਤਰੀ ਅਤੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਨੂੰ ਸਿਵਾਏ ਡਾਂਗਾ ਦੇ ਹੋਰ ਕੁਝ ਨਹੀਂ ਮਿਲਿਆ|  ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਦੀਆਂ ਪੋਸਟਾਂ ਨੂੰ ਖਤਮ ਕਰ ਕੇ ਰੋਜ਼ਗਾਰ ਖਤਮ ਕਰਨ ਤੇ ਲੱਗੀ ਹੋਈ ਹੈ ਜਿਸ  ਨਾਲ ਅਸਲ ਵਿੱਚ ਲੋਕਾਂ ਦੀ ਲੁੱਟ ਹੋ ਰਹੀ ਹੈ| ਬੇਰੁਜਗਾਰ ਅਧਿਆਪਕਾਂ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਕਰਾਰ ਖਿਲਾਫ ਪੇਂਡੂ ਅਤੇ ਸ਼ਹਿਰੀ ਪੱਧਰ ਤੇ ਪੋਸਟਰਾਂ ਨੂੰ ਲੱਗਾ ਕੇ ਮੁੰਹਿਮ ਚਲਾਈ ਜਾਵੇਗੀ| 
ਇਸ ਮੌਕੇ ਰਵਿੰਦਰ ਅਬੋਹਰ, ਰਾਜਕੁਮਾਰ ਮਾਨਸਾ, ਗੋਪੀ ਪਟਿਆਲਾ ਹਾਜਿਰ ਸਨ|

Leave a Reply

Your email address will not be published. Required fields are marked *