ਬੇਰੁਜ਼ਗਾਰ ਜਥੇਬੰਦੀਆਂ ਵੱਲੋਂ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ

ਸੰਗਰੂਰ, 1 ਅਗਸਤ (ਮਨੋਜ ਸ਼ਰਮਾ)  ਟੈਟ ਪਾਸ ਬੇਰੁਜ਼ਗਾਰ ਬੀਐਡ ਅਧਿਆਪਕ ਯੂਨੀਅਨ ਪੰਜਾਬ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਜ਼ ਯੂਨੀਅਨ ਵੱਲੋਂ ਸਾਂਝੇ ਤੌਰ ਤੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ  ਕੇਂਦਰ ਅਤੇ ਸੂਬਾ ਸਰਕਾਰਾਂ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ             ਕੇਂਦਰ ਸਰਕਾਰ ਵੱਲੋਂ ਲਿਆਂਦੀ ਨਵੀਂ ਕੌਮੀ ਸਿੱਖਿਆ ਨੀਤੀ ਅਤੇ ਸੂਬਾ ਸਰਕਾਰ ਵੱਲੋਂ ਨਵੀਂਆਂ ਭਰਤੀਆਂ ਸਬੰਧੀ ਪੇਅ ਸਕੇਲ ਦੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕ ਕੇ ਦੋਵਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ| 
ਇਸ ਮੌਕੇ ਸੰਬੋਧਨ ਕਰਦਿਆਂ ਟੈਟ ਪਾਸ ਬੇਰੁਜ਼ਗਾਰ ਬੀਐਡ ਅਧਿਆਪਕ ਯੂਨੀਅਨ ਦੇ ਸੂਬਾ ਕਮੇਟੀ ਮੈਂਬਰ ਰਣਬੀਰ ਨਦਾਮਪੁਰ, ਜਿਲ੍ਹਾ ਪ੍ਰਧਾਨ ਕੁਲਵੰਤ ਲੌਂਗੋਵਾਲ ਅਤੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਸੂਬਾਈ ਆਗੂ ਤਰਲੋਚਨ ਨਾਗਰਾ ਨੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਜਾਰੀ ਕੀਤੇ ਪੱਤਰ ਦੀ ਨਿਖੇਧੀ ਕਰਦਿਆਂ ਇਸਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ| ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਮੁਲਾਜ਼ਮਾਂ, ਕੱਚੇ ਮੁਲਾਜ਼ਮਾਂ ਅਤੇ ਬੇਰੁਜ਼ਗਾਰਾਂ ਨਾਲ ਜਿਹੜੇ ਵਾਅਦੇ ਕਰਕੇ 2017 ਦੀਆਂ ਵਿਧਾਨ-ਸਭਾ ਚੋਣਾਂ ਜਿੱਤਕੇ ਸਰਕਾਰ ਦਾ ਗਠਨ ਕੀਤਾ ਗਿਆ ਸੀ, ਉਹ ਵਾਅਦੇ ਪਰ੍ਹਾਂ ਸੁੱਟਦਿਆਂ ਮੁਲਾਜ਼ਮਾਂ ਦੀ ਸੰਘੀ ਘੁੱਟੀ ਜਾ ਰਹੀ ਹੈ|
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਿੱਚ ਨਾਕਾਮਯਾਬ ਰਹੀ ਹੈ| ਪੰਜਾਬ ਸਰਕਾਰ ਵੱਲੋਂ ਸਿਹਤ ਵਿਭਾਗ ਵਿੱਚ ਕੱਢੀਆਂ ਮਲਟੀਪਰਪਜ਼-ਹੈਲਥ ਵਰਕਰਾ ਦੀਆਂ 200(ਮੇਲ), 600(ਫੀਮੇਲ) ਅਸਾਮੀਆਂ, ਸਿੱਖਿਆ ਵਿਭਾਗ ਵੱਲੋਂ  ਮਾਸਟਰ ਕਾਡਰ ਦੀਆਂ ਕੁੱਲ 3282 ਅਸਾਮੀਆਂ, ਸਮਾਜਿਕ ਸਿੱਖਿਆ ਦੀਆਂ 54, ਪੰਜਾਬੀ ਦੀਆਂ 62 ਅਤੇ ਹਿੰਦੀ ਦੀਆਂ ਮਹਿਜ਼ 52 ਅਸਾਮੀਆਂ ਕੱਢੀਆਂ ਹਨ, ਇਹਨਾਂ ਅਸਾਮੀਆਂ ਵਿੱਚ ਉਮਰ-ਹੱਦ 37 ਤੋਂ 42 ਸਾਲ ਕਰਨ ਅਤੇ ਅਸਾਮੀਆਂ ਦੀ ਗਿਣਤੀ ਵਧਾਉਣ ਦੀ ਮੰਗ ਕਰਦਿਆਂ                           ਬੇਰੁਜ਼ਗਾਰ ਜਥੇਬੰਦੀਆਂ ਨੇ ਮੰਗਾਂ ਦਾ ਹੱਲ ਨਾ ਹੋਣ ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ| 
ਇਸ ਮੌਕੇ ਬੇਰੁਜ਼ਗਾਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਰਾਜ ਸੰਗਤੀਵਾਲਾ, ਰੁਪਿੰਦਰ ਸੁਨਾਮ, ਬੇਰੁਜ਼ਗਾਰ ਬੀਐਡ ਅਧਿਆਪਕ ਯੂਨੀਅਨ ਦੇ ਅਮਨ ਸੇਖਾ, ਹੇਮਰਾਜ ਸੰਗਰੂਰ, ਪੰਜਾਬ ਸਟੂਡੈਂਟਸ ਵੈਲਫੇਅਰ ਐਸ਼ੋਸੀਏਸ਼ਨ ਦੇ ਪ੍ਰਧਾਨ ਕੁਲਵਿੰਦਰ ਨਦਾਮਪੁਰ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਲਖਵੀਰ ਲੌਂਗੋਵਾਲ, ਦੇਸ਼ ਭਗਤ ਯਾਦਗਾਰ               ਕਮੇਟੀ ਦੇ ਹਰਦੀਪ ਲੌਂਗੋਵਾਲ ਹਾਜਿਰ ਸਨ|

Leave a Reply

Your email address will not be published. Required fields are marked *