ਬੇਰੁਜ਼ਗਾਰ ਡੀ.ਪੀ.ਈ. ਅਧਿਆਪਕਾਂ ਦਾ ਧਰਨਾ ਜਾਰੀ

ਪਟਿਆਲਾ, 28  ਸਤੰਬਰ (ਬਿੰਦੂ ਸ਼ਰਮਾ) ਆਲ ਪੰਜਾਬ ਬੇਰੁਜ਼ਗਾਰ ਡੀ. ਪੀ.ਈ. ਅਧਿਆਪਕ ਯੂਨੀਅਨ ਵਲੋਂ ਦਿੱਤਾ ਜਾ ਰਿਹਾ ਧਰਨਾ ਅੱਜ 14                ਵੇਂ ਦਿਨ ਵਿੱਚ ਦਾਖਿਲ ਹੋ ਗਿਆ ਹੈ, ਪਰ ਹੁਣ ਤੱਕ ਸਰਕਾਰ ਵੱਲੋਂ ਕੋਈ ਵੀ ਪ੍ਰਸ਼ਾਸਨਿਕ ਅਧਿਕਾਰੀ ਇਸ ਧਰਨੇ ਵਾਲੀ ਥਾਂ ਤੇ ਨਹੀਂ ਪਹੁੰਚਿਆ ਹੈ| 
ਯੂਨੀਅਨ ਵਲੋਂ ਕਾਲੇ ਝੋਲੇ ਪਾ ਕੇ ਪਟਿਆਲਾ ਦੇ ਬਾਜਾਰਾਂ ਵਿੱਚ ਗੇੜੀ ਲਗਾਈ  ਗਈ ਅਤੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੱਭ ਰਹੇ ਹਨ ਤਾਂ ਜੋ ਉਨ੍ਹਾਂ ਦੀ ਮੰਗ ਕੈਪਟਨ ਸਰਕਾਰ ਤੱਕ ਪਹੁੰਚ ਸਕੇ ਅਤੇ ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤਾ ਘਰ-ਘਰ ਨੌਕਰੀ ਦਾ ਵਾਅਦਾ ਪੂਰਾ ਹੋ ਸਕੇ| 
ਇਸ ਮੌਕੇ ਯੂਨੀਅਨ ਦੇ ਪ੍ਰਧਾਨ ਜਗਸੀਰ ਸਿੰਘ ਅਤੇ ਜਸਕਰਨ ਸਿੰਘ ਬਠਿੰਡਾ ਵਲੋਂ ਪਟਿਆਲਾ ਦੇ ਐਸ. ਡੀ. ਐਮ. ਨੂੰ ਮੰਗ ਪੱਤਰ ਵੀ ਸੌਂਪਿਆ ਗਿਆ| ਇਸ ਮੌਕੇ ਐਸ ਡੀ ਐਮ ਨੇ ਯੂਨੀਅਨ ਆਗੂਆਂ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿੱਚ ਉਨ੍ਹਾਂ  ਦੀ ਮੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਸ੍ਰੀ ਵਿਜੇਇੰਦਰ ਸਿੰਗਲਾ ਦੇ ਧਿਆਨ ਵਿੱਚ ਲਿਆਂਦੀ ਜਾਵੇਗੀ ਅਤੇ ਆਗੂਆਂ ਨੂੰ ਪੈਨਲ ਮੀਟਿੰਗ ਦਾ ਭਰੋਸਾ ਵੀ ਦਿਵਾਇਆ ਗਿਆ|
ਇਸ ਮੌਕੇ ਯੂਨੀਅਨ ਦੇ ਕਾਰਜਕਾਰੀ ਪ੍ਰਧਾਨ ਹਰਦੀਪ ਸਿੰਘ ਪਾਤੜਾਂ, ਜਨਰਲ ਸਕੱਤਰ ਹਰਬੰਸ ਸਿੰਘ ਬਰਨਾਲਾ ਵੀ ਹਾਜਿਰ ਸਨ| 

Leave a Reply

Your email address will not be published. Required fields are marked *