ਬੇਰੁਜ਼ਗਾਰ ਡੀ ਪੀ ਈ ਅਧਿਆਪਕ ਯੂਨੀਅਨ ਪੰਜਾਬ ਦਾ ਧਰਨਾ ਜਾਰੀ

ਪਟਿਆਲਾ, 7 ਅਕਤੂਬਰ (ਬਿੰਦੂ ਸ਼ਰਮਾ) ਆਲ ਪੰਜਾਬ ਬੇਰੁਜ਼ਗਾਰ ਡੀ ਪੀ ਈ ਅਧਿਆਪਕ ਯੂਨੀਅਨ ਪੰਜਾਬ ਦਾ ਧਰਨਾ ਅੱਜ 23 ਵੇਂ ਦਿਨ ਵਿੱਚ ਸ਼ਾਮਿਲ ਹੋ ਗਿਆ ਹੈ| ਇਸ ਦੌਰਾਨ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ             ਬੇਰੁਜ਼ਗਾਰ ਅਧਿਆਪਕ ਆਪਣੇ ਮਾਪਿਆਂ ਨਾਲ ਪਟਿਆਲਾ ਵਿਖੇ ਧਰਨੇ ਵਾਲੀ ਥਾਂ ਤੇ ਕੀਤੀ ਜਾਣ ਵਾਲੀ ਮੀਟਿੰਗ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ|
ਯੂਨੀਅਨ ਦੇ  ਸੂਬਾ ਪ੍ਰਧਾਨ ਜਗਸੀਰ ਸਿੰਘ ਘੁਮਾਣ ਨੇ ਦੱਸਿਆ ਕਿ ਇਸ ਮੀਟਿੰਗ ਨੂੰ ਬੇਰੁਜ਼ਗਾਰ ਅਧਿਆਪਕ ਆਪਣੇ ਲਈ ਬਹੁਤ ਹੀ ਅਹਿਮ ਮੰਨ ਰਹੇ ਹਨ| ਕਿਉਂਕਿ ਪਿਛਲੇ 14 ਸਾਲਾਂ ਦੀ ਲੰਬੀ ਉਡੀਕ ਤੋਂ ਬਾਅਦ 1000 ਪੋਸਟਾਂ ਦਾ ਵਾਧਾ ਕਰਨ ਸੰਬਧੀ ਪੰਜਾਬ ਸਰਕਾਰ ਦੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਪੈਨਲ ਨਾਲ ਆਲ ਪੰਜਾਬ                     ਬੇਰੁਜ਼ਗਾਰ ਡੀ ਪੀ ਈ ਅਧਿਆਪਕ ਯੂਨੀਅਨ ਦੀ ਸੂਬਾ  ਕਮੇਟੀ ਦੀ ਪਹਿਲੀ ਪੈਨਲ ਮੀਟਿੰਗ ਹੋਣ ਜਾ ਰਹੀ ਹੈ, ਜਿਸਦੇ ਨਤੀਜੇ ਦੀ ਬੇਰੁਜ਼ਗਾਰ ਅਧਿਆਪਕਾਂ ਨੂੰ ਬੜੀ ਬੇਸਬਰੀ ਦੇ ਨਾਲ ਇੰਤਜ਼ਾਰ ਹੈ|
ਯੂਨੀਅਨ ਦੇ ਸਰਪ੍ਰਸਤ ਨਵੀਨ ਗੁਰਦਾਸਪੁਰ ਨੇ ਦੱਸਿਆ ਕਿ ਜੇਕਰ ਪੈਨਲ ਮੀਟਿੰਗ ਦੇ ਸਿੱਟੇ ਉਨਾਂ ਦੇ ਪੱਖ ਵਿੱਚ ਆਉਂਦੇ ਹਨ ਤਾਂ ਮਾਪਿਆਂ ਅਤੇ ਬੇਰੁਜ਼ਗਾਰਾਂ ਦੀ 14 ਸਾਲ ਦੀ ਮਿਹਨਤ ਨੂੰ ਬੂਰ ਪੈ ਜਾਵੇਗਾ ਅਤੇ              ਜੇਕਰ ਸਰਕਾਰ ਇਨ੍ਹਾਂ ਬੇਰੁਜ਼ਗਾਰਾਂ ਦੀ ਮੰਗ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ਵਿੱਚ ਮਾਪਿਆਂ ਅਤੇ ਬੇਰੁਜ਼ਗਾਰਾਂ ਵੱਲੋਂ ਪੂਰੇ ਪੰਜਾਬ ਵਿੱਚ ਇੱਕ ਰਣਨੀਤੀ ਤਹਿਤ ਸਰਕਾਰ ਨੂੰ ਹਰ ਮੁੱਦੇ ਤੇ ਹਰ ਥਾਂ ਤੇ ਘੇਰਿਆ ਜਾਵੇਗਾ|

Leave a Reply

Your email address will not be published. Required fields are marked *