ਬੇਰੁਜ਼ਗਾਰ ਡੀ.ਪੀ.ਈ. ਅਧਿਆਪਕ ਯੂਨੀਅਨ ਦਾ ਧਰਨਾ ਜਾਰੀ

ਪਟਿਆਲਾ, 26 ਸਤੰਬਰ (ਬਿੰਦੂ ਸ਼ਰਮਾ) ਆਲ ਪੰਜਾਬ ਬੇਰੁਜ਼ਗਾਰ ਡੀ. ਪੀ.ਈ. ਅਧਿਆਪਕ ਯੂਨੀਅਨ ਪੰਜਾਬ ਵਲੋਂ ਦਿੱਤਾ ਜਾਣ ਵਾਲਾ ਧਰਨਾ ਅੱਜ 12ਵੇਂ ਦਿਨ ਵੀ ਜਾਰੀ ਰਿਹਾ| ਇਸ ਮੌਕੇ ਸੂਬਾ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ 12ਵੇਂ ਦਿਨ ਵੀ ਬੋਰੁਜਗਾਰ ਅਧਿਆਪਕਾਂ ਵਲੋਂ ਟੈਂਕੀ ਤੇ ਬੈਠਕੇ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕੀਤੀ ਗਈ| 
ਸੂਬਾ ਜਨਰਲ ਸਕੱਤਰ ਹਰਬੰਸ ਸਿੰਘ ਬਰਨਾਲਾ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਦੇ ਕਿਸੇ ਨੁਮਾਇੰਦੇ ਜਾਂ ਪ੍ਰਸ਼ਾਸਨਿਕ ਅਧਿਕਾਰੀ ਦੇ ਨਾ ਆਉਣ ਕਾਰਨ ਯੂਨੀਅਨ ਵੱਲੋਂ ਇਹ ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੀ 30 ਸਤੰਬਰ ਨੂੰ ਪਟਿਆਲਾ ਦੇ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ ਅਤੇ 30 ਸਤੰਬਰ ਤੋਂ ਪਹਿਲਾਂ ਵੀ ਪਟਿਆਲਾ ਵਿਖੇ ਕੋਈ ਨਾ ਕੋਈ ਗੁਪਤ ਐਕਸ਼ਨ ਕੀਤਾ ਜਾਵੇਗਾ| 
ਧਰਨੇ ਵਿੱਚ ਲੁਧਿਆਣਾ, ਨਵਾਂ ਸ਼ਹਿਰ, ਮੁਹਾਲੀ ਅਤੇ ਕਪੂਰਥਲਾ ਜ਼ਿਲ੍ਹੇ ਦੇ ਸਾਥੀਆਂ ਨੇ ਸ਼ਮੂਲੀਅਤ ਕੀਤੀ|

Leave a Reply

Your email address will not be published. Required fields are marked *