ਬੇਰੁਜ਼ਗਾਰ ਪੀ ਟੀ ਆਈ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ


ਸੰਗਰੂਰ, 24 ਨਵੰਬਰ (ਮਨੋਜ ਸ਼ਰਮਾ) ਬੇਰੁਜ਼ਗਾਰ ਪੀ ਟੀ ਆਈ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਸੂਬਾ ਪ੍ਰਧਾਨ ਜਸਵੀਰ ਸਿੰਘ ਗਲੋਟੀ ਦੀ ਅਗਵਾਈ ਹੇਠ ਆਪਣੀਆਂ ਪੋਸਟਾਂ ਦੀਆਂ ਮੰਗਾਂ ਬਾਰੇ ਨੂੰ  ਸਰਕਾਰ ਵੱਲੋਂ ਕੀਤੀ ਜਾ ਰਹੀ ਟਾਲ ਮਟੋਲ ਖਿਲਾਫ਼ ਸਿਟੀ ਪਾਰਕ (ਬੀ.ਐਨ. ਐਸ ਪਾਰਕ) ਵਿਖੇ  ਰੋਸ ਪ੍ਰਦਰਸ਼ਨ ਕਰਕੇ ਬਰਨਾਲਾ ਕੈਂਚੀਆਂ ਤੱਕ ਰੋਸ ਮਾਰਚ ਕੱਢਿਆ ਗਿਆ ਅਤੇ ਚੱਕਾ ਜਾਮ ਕੀਤਾ ਗਿਆ| 
ਇਸ ਮੌਕੇ ਸੰਬੋਧਨ ਕਰਦਿਆਂ  ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵਲੋਂ ਬੇਰੁਜਗਾਰ ਪੀ ਟੀ ਆਈ ਅਧਿਆਪਕਾਂ ਨੂੰ ਨੌਕਰੀਆਂ ਦੇਣ ਦੀ ਥਾਂ ਟਾਲ ਮਟੋਲ ਦੀ ਨੀਤੀ ਅਪਨਾਈ ਜਾ ਰਹੀ ਹੈ| ਉਹਨਾਂ ਕਿਹਾ ਕਿ  ਪੀ ਟੀ ਆਈ ਅਧਿਆਪਕਾਂ ਦੀ ਅਗਵਾਈ ਵਿੱਚ ਖੇਡਾਂ ਰਾਹੀਂ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਇਆ ਜਾ ਸਕਦਾ ਹੈ| ਪੀ ਟੀ ਆਈ ਅਧਿਆਪਕ ਬਾਲ ਖਿਡਾਰੀਆਂ ਨੂੰ ਚੰਗੀ ਤਰਾਂ ਖੇਡਣ ਲਈ ਤਿਆਰ ਕਰ ਸਕਦੇ ਹਨ| ਉਹਨਾਂ ਮੰਗ ਕੀਤੀ ਕਿ ਬੇਰੁਜਗਾਰ ਪੀ ਟੀ ਆਈ ਅਧਿਆਪਕਾਂ ਨੂੰ ਤੁਰੰਤ ਨੌਕਰੀਆਂ ਦਿਤੀਆਂ ਜਾਣ| 
ਇਸ ਮੌਕੇ ਯੂਨੀਅਨ ਦੇ ਸੂਬਾ ਸਕੱਤਰ ਅਮਨਦੀਪ ਕੰਬੋਜ, ਕੁਲਵੰਤ ਸਿੰਘ,  ਅਵਤਾਰ ਸਿੰਘ, ਬਲਵਿੰਦਰ ਸਿੰਘ, ਦਵਿੰਦਰ ਸਿੰਘ, ਭੁਪਿੰਦਰ ਸਿੰਘ, ਅਮਨਦੀਪ ਕੌਰ, ਅਮਨਦੀਪ ਕੌਰ, ਮਲਕੀਤ ਕੌਰ ਅਤੇ ਭਰਾਤਰੀ ਜਥੇਬੰਦੀਆਂ ਵੱਲੋਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ, ਕਿਸਾਨ ਯੂਨੀਅਨ ਗੁਰਵਿੰਦਰ ਸਿੰਘ ਬਡਰੁੱਖਾਂ, ਗੁਰਜੰਟ ਸਿੰਘ ਆਦਿ ਨੇ ਵੀ ਪੀ ਟੀ ਆਈ ਅਧਿਆਪਕ ਯੂਨੀਅਨ ਨੂੰ ਆਪਣਾ ਸਮਰਥਨ ਦਿੱਤਾ| 

Leave a Reply

Your email address will not be published. Required fields are marked *