ਬੈਕਵਰਡ ਕਲਾਸਿਸ ਫੈਡਰੇਸ਼ਨ ਪੰਜਾਬ ਦੀ ਮੀਟਿੰਗ ਹੋਈ

ਖਰੜ, 22 ਮਾਰਚ (ਕੁਸ਼ਲ ਆਨੰਦ) ਬੈਕਵਰਡ ਕਲਾਸਿਸ ਫੈਡਰੇਸ਼ਨ ਪੰਜਾਬ ਦੀ ਇਕ ਮੀਟਿੰਗ ਪ੍ਰਧਾਨ ਸ੍ਰ. ਧਰਮ ਸਿੰਘ ਸੈਣੀ ਦੀ ਅਗਵਾਈ ਵਿੱਚ ਹੋਈ, ਜਿਸ ਵਿੱਚ ਵੱਖ ਵੱਖ ਮੁੱਦਿਆਂ ਉਪਰ ਚਰਚਾ ਕੀਤੀ ਗਈ| ਇਸ ਮੌਕੇ ਸੰਬੋਧਨ ਕਰਦਿਆਂ ਵੱਖ ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਸਰਕਾਰੀ ਵਿਭਾਗਾਂ ਵਿੱਚ ਪਿਛੜੇ ਵਰਗਾਂ ਲਈ ਰਾਂਖਵੇਂ ਕਰਨ ਵਿੱਚ ਵਾਧਾ ਕੀਤਾ ਜਾਵੇ, ਪਿਛੜੇ ਵਰਗ ਦੇ ਲੋਕਾਂ ਲਈ ਪੰਚਾਇਤਾਂ, ਵਿਧਾਨ ਸਭਾ ਅਤੇ ਲੋਕਸਭਾ ਲਈ ਸੀਟਾਂ ਰਾਖਵੀਂਆਂ ਕੀਤੀਆਂ ਜਾਣ, ਪਿਛੜੇ ਵਰਗ ਦੇ ਲੋਕਾਂ ਦੇ ਬਿਜਲੀ ਬਿਲ ਮਾਫ ਕੀਤੇ ਜਾਣ| ਇਸ ਮੌਕੇ ਫੈਡਰੇਸ਼ਨ ਦੇ ਜਨਰਲ ਸਕੱਤਰ ਸ਼ਵਿੰਦਰ ਸਿੰਘ ਲੱਖੋਵਾਲ, ਫੌਜਾ ਸਿੰਘ, ਸਰਬਜੀਤ ਸਿੰਘ, ਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਕਾਕਾ ਸੈਣੀ, ਸੁਭਾਸ ਸਿੰਘ, ਰਮਨ ਸਿੰਘ, ਨਿਰਮਲ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *