ਬੈਦਵਾਨ ਕਲੱਬ ਸੋਹਾਣਾ ਵਲੋਂ 22ਵਾਂ ਕਬੱਡੀ ਕੱਪ 1, 2, 3 ਦਸੰਬਰ ਨੂੰ

ਐਸ ਏ ਐਸ ਨਗਰ, 15 ਨਵੰਬਰ (ਸ.ਬ.) ਬੈਦਵਾਨ ਸਪੋਰਟਸ ਕਲੱਬ ਸੋਹਾਣਾ ਵਲੋਂ ਅਮਰ ਸ਼ਹੀਦ ਬਾਬਾ ਹਨੂੰਮਾਨ ਸਿੰਘ ਯਾਦਗਾਰੀ 22ਵਾਂ ਕਬੱਡੀ ਕੱਪ ਪਿੰਡ ਸੋਹਾਣਾ ਵਿਖੇ 1,2,3 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ| ਅੱਜ ਇਸ ਕਬੱਡੀ ਕੱਪ ਦਾ ਪੋਸਟਰ ਰਿਲੀਜ ਕਰਦਿਆਂ ਕੌਂਸਲਰ ਸੁਰਿੰਦਰ ਸਿੰਘ ਰੋਡਾ ਨੇ ਦੱਸਿਆ ਕਿ ਇਹ ਕਬੱਡੀ ਕੱਪ ਵਿੱਚ ਢਾਈ ਲੱਖ ਰੁਪਏ ਦੇ ਇਨਾਮ ਦਿੱਤੇ ਜਾਣਗੇ| ਕਬੱਡੀ ਕੱਪ ਦੌਰਾਨ ਬੈਸਟ ਰੇਡਰ ਤੇ ਜਾਫੀ ਨੂੰ ਬੁਲਟ ਮੋਟਰਸਾਈਕਲ ਦਿੱਤੇ ਜਾਣਗੇ|
ਉਹਨਾਂ ਦੱਸਿਆ ਕਿ 1 ਦਸੰਬਰ ਨੂੰ ਕਬੱਡੀ ਕੱਪ ਦਾ ਉਦਘਾਟਨ ਗੁਰਦੁਆਰਾ ਸਿੰਘ ਸ਼ਹੀਦਾਂ ਪ੍ਰਬੰਧਕ ਕਮੇਟੀ ਵਲੋਂ ਕੀਤਾ ਜਾਵੇਗਾ| ਇਸ ਮੌਕੇ ਪ੍ਰਧਾਨਗੀ ਸ੍ਰ. ਬਲਜੀਤ ਸਿੰਘ ਕੁੰਭੜਾ ਸਾਬਕਾ ਚੇਅਰਮੇਨ ਮਾਰਕੀਟ ਕਮੇਟੀ ਖਰੜ ਵਲੋਂ ਕੀਤੀ ਜਾਵੇਗੀ| ਇਨਾਮਾਂ ਦੀ ਵੰਡ ਕੌਂਸਲਰ ਸ੍ਰੀਮਤੀ ਕਮਲਜੀਤ ਕੌਰ ਵਲੋਂ ਕੀਤੀ ਜਾਵੇਗੀ| ਇਸ ਦਿਨ ਕੁਤਿਆਂ ਦੀਆਂ ਦੌੜਾਂ ਵੀ ਕਰਵਾਈਆਂ ਜਾਣਗੀਆਂ| ਇਸ ਮੌਕੇ ਕੌਂਸਲਰ ਪਰਵਿੰਦਰ ਸਿੰਘ ਸੋਹਾਣਾ, ਪਰਮਦੀਪ ਸਿੰਘ ਬੈਦਵਾਨ ਚੇਅਰਮੈਨ ਯੂਥ ਆਫ ਪੰਜਾਬ ਵੀ ਮੌਜੂਦ ਸਨ|

Leave a Reply

Your email address will not be published. Required fields are marked *