ਬੌਬੀ ਕੰਬੋਜ ਨੂੰ ਫਖਰ ਏ ਕੌਮ ਐਵਾਰਡ ਨਾਲ ਸਨਮਾਨਿਤ ਕੀਤਾ

ਐਸ ਏ ਐਸ ਨਗਰ, 11 ਫਰਵਰੀ (ਸ.ਬ.) ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਦੇ ਪ੍ਰਧਾਨ ਬੌਬੀ ਕੰਬੋਜ ਨੂੰ ਅੰਮ੍ਰਿਤਸਰ ਵਿਖੇ ਫਖਰ ਏ ਕੌਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ|
ਸਮਾਜ ਦੇ ਬੁਲਾਰੇ ਨੇ ਦਸਿਆ ਕਿ ਅੰਮ੍ਰਿਤਸਰ ਵਿਖੇ ਕੰਬੋਜ ਸਭਾ ਵਲੋਂ ਕਰਵਾਏ ਇਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਦੇ ਪ੍ਰਧਾਨ ਬੌਬੀ ਕੰਬੋਜ, ਸਰਪ੍ਰਸਤ ਦੌਲਤ ਰਾਮ ਕੰਬੋਜ, ਜਨਰਲ ਸਕੱਤਰ ਹਰਮੀਤ ਪੰਮਾ, ਮੀਤ ਪ੍ਰਧਾਨ ਜੋਗਿੰਦਰ ਪਾਲ ਕੰਬੋਜ ਨੂੰ ਫਖਰ ਏ ਕੌਮ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ| ਇਸ ਮੌਕੇ ਕੰਬੋਜ ਸਭਾ ਅੰਮ੍ਰਿਤਸਰ ਦੇ ਪ੍ਰਧਾਨ ਐਡਵੋਕੇਟ ਐਚ ਐਸ ਢੋਟ, ਕਿਰਪਾਲ ਰਾਮਡਵਾਲੀ, ਮੰਗਲ ਸਿੰਘ, ਮਲਕੀਤ, ਹਰਦੀਪ ਸਿੰਘ ਤੇ ਹੋਰ ਮੈਂਬਰ ਮੌਜੂਦ ਸਨ|

Leave a Reply

Your email address will not be published. Required fields are marked *