ਬ੍ਰਿਟਿਸ਼ ਕੋਲੰਬੀਆ ਵਿੱਚ ਬਰਫਬਾਰੀ ਕਾਰਨ ਆਵਾਜਾਈ ਪ੍ਰਭਾਵਿਤ, ਮੋਟਰਸਾਈਕਲ ਸਵਾਰਾਂ ਨੂੰ ਦਿੱਤੀ ਗਈ ਚਿਤਾਵਨੀ

ਵਿਕਟੋਰੀਆ, 30 ਦਸੰਬਰ (ਸ.ਬ.) ਕੈਨੇਡਾ ਵਿੱਚ ਭਾਰੀ ਬਰਫਬਾਰੀ ਕਾਰਨ ਜਨ-ਜੀਵਨ ਪ੍ਰਭਾਵਿਤ ਹੋ ਰਿਹਾ ਹੈ| ਬ੍ਰਿਟਿਸ਼ ਕੋਲੰਬੀਆ ਵਿੱਚ ਇਸ ਕਾਰਨ ਬਹੁਤ ਨੁਕਸਾਨ ਹੋ ਰਿਹਾ ਹੈ| ਇੱਥੋਂ ਦੇ ਆਵਾਜਾਈ ਮੰਤਰੀ ਨੇ ਦੱਸਿਆ ਕਿ ਵੀਰਵਾਰ ਦੁਪਹਿਰ ਨੂੰ ਇੱਥੇ ਪਹਿਲਾਂ ਨਾਲੋਂ ਵਧੇਰੇ ਬਰਫ ਪਈ| ਇਸ ਕਾਰਨ ਹਾਈਵੇਅ ਤੇ ਲੋਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ|
ਮੌਸਮ ਦੀ ਖਰਾਬੀ ਕਾਰਨ ਕੋਕਿਊਹਾਲਾ ਹਾਈਵੇਅ ਨੂੰ ਕੁੱਝ ਸਮੇਂ ਲਈ ਬੰਦ ਕਰਨਾ ਪਿਆ ਸੀ| ਇਸ ਮਗਰੋਂ ਜਦ ਰਸਤਾ ਸਾਫ ਕਰ ਦਿੱਤਾ ਗਿਆ ਤਾਂ ਮੁੜ ਇਸ ਨੂੰ ਖੋਲ੍ਹ ਦਿੱਤਾ ਗਿਆ| ਇਸ ਤੋਂ ਪਹਿਲਾਂ ਹਾਈਵੇਅ 1 ਨੂੰ ਵੀ ਬੰਦ ਕੀਤਾ ਗਿਆ ਸੀ| ਬਰਫਬਾਰੀ ਕਾਰਨ ਲੋਕਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ| ਆਵਾਜਾਈ ਵਿਭਾਗ ਵਲੋਂ ਮੋਟਰ ਸਾਈਕਲ ਸਵਾਰ ਲੋਕਾਂ ਨੂੰ ਵਧੇਰੇ ਧਿਆਨ ਦੇਣ ਲਈ ਕਿਹਾ ਗਿਆ ਹੈ ਕਿਉਂਕਿ ਫਿਸਲਣ ਦਾ ਖਤਰਾ ਹੈ|

Leave a Reply

Your email address will not be published. Required fields are marked *