ਬਜ਼ੁਰਗ ਸਾਡੇ ਸਮਾਜ ਦਾ ਅਨਮੋਲ ਸਰਮਾਇਆ : ਰਾਣਾ ਕੇ. ਪੀ. ਸਿੰਘ

ਐਸ.ਏ.ਐਸ.ਨਗਰ, 5 ਜਨਵਰੀ (ਸ.ਬ.) ਬਜ਼ੁਰਗ ਸਮਾਜ ਦਾ ਅਨਮੋਲ ਸਰਮਾਇਆ ਹਨ ਅਤੇ ਬਜ਼ੁਰਗਾਂ ਵੱਲੋਂ ਆਪਣੀ ਜਵਾਨੀ ਸਮੇਂ ਤੰਗੀਆਂ ਅਤੇ ਅਨੇਕਾਂ ਮੁਸ਼ਕਿਲਾਂ ਝੱਲ ਕੇ ਪੰਜਾਬ ਦੀ ਤਰੱਕੀ ਵਿੱਚ ਪਾਏ ਯੋਗਦਾਨ ਸਦਕਾ ਅੱਜ ਸੂਬਾ ਦੇਸ਼ ਦਾ ਸਿਰਮੌਰ ਸੂਬਾ ਬਣ ਗਿਆ ਹੈ- ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ. ਪੀ. ਸਿੰਘ ਨੇ ਮੁਹਾਲੀ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ (ਰਜਿ.) ਵੱਲੋਂ ਸੀਨੀਅਰ ਸਿਟੀਜ਼ਨ ਦੇ ਸਨਮਾਨ ਵਿਚ ਸ਼ਿਵਾਲਿਕ ਪਬਲਿਕ ਸਕੂਲ ਮੁਹਾਲੀ ਵਿਖੇ ਕਰਵਾਏ ਗਏ ਪੀ. ਐਚ. ਵੈਸ਼ਨਵ ਮੈਮੋਰੀਅਲ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ|
ਸ੍ਰੀ ਰਾਣਾ ਨੇ ਕਿਹਾ ਕਿ ਸਾਡੇ ਬਜ਼ੁਰਗਾਂ ਨੇ ਦੇਸ਼ ਦੀ ਵੰਡ ਤੋਂ ਬਾਅਦ ਵਿੱਚ ਵੀ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ਤੇ ਲਿਜਾਣ ਵਿੱਚ ਨਿੱਗਰ ਯੋਗਦਾਨ ਪਾਇਆ| ਉਨ੍ਹਾਂ ਕਿਹਾ ਕਿ ਬਜ਼ੁਰਗਾਂ ਕੋਲ ਤਜ਼ੁਰਬੇ ਦਾ ਖਜ਼ਾਨਾ ਹੁੰਦਾ ਹੈ, ਜਿਸ ਤੋਂ ਬਿਨਾਂ ਕੋਈ ਵੀ ਸੂਬਾ ਜਾਂ ਦੇਸ਼ ਤਰੱਕੀ ਨਹੀਂ ਕਰ ਸਕਦਾ| ਉਨ੍ਹਾਂ ਬਜ਼ੁਰਗਾਂ ਨੂੰ ਵੱਧ ਤੋਂ ਵੱਧ ਸਮਾਂ ਆਪਣੇ ਪਰਿਵਾਰਾਂ ਨਾਲ ਗੁਜ਼ਾਰਣ ਲਈ ਕਿਹਾ ਤਾਂ ਜੋ ਉਹ ਆਪਣੀ ਜ਼ਿੰਦਗੀ ਦੇ ਤਜ਼ੁਰਬਿਆਂ ਦਾ ਖਜ਼ਾਨਾਂ ਨੌਜਵਾਨਾਂ ਨਾਲ ਵੰਡ ਸਕਣ| ਉਨ੍ਹਾਂ ਸਮਾਗਮ ਦੌਰਾਨ ਮੁਹਾਲੀ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ|
ਇਸ ਤੋਂ ਪਹਿਲਾਂ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੀਨੀਅਰ ਸਿਟੀਜ਼ਨਾਂ ਨੂੰ ਇਕ ਪਲੇਟਫਾਰਮ ਤੇ ਇਕੱਠੇ ਕਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ| ਉਨ੍ਹਾਂ ਕਿਹਾ ਕਿ ਸਮਾਜ ਵਿੱਚ ਆ ਰਹੇ ਨਿਘਾਰ ਕਾਰਨ ਬਜ਼ੁਰਗਾਂ ਨੂੰ ਸਮਾਜ ਵਿੱਚ ਬਣਦਾ ਮਾਣ-ਸਨਮਾਨ ਨਹੀਂ ਮਿਲਦਾ| ਇਲੈਕਟ੍ਰਾਨਿਕ ਦੇ ਅਜੋਕੇ ਯੁੱਗਅਵੇਸਲੀ ਹੋ ਗਈ ਹੈ| ਉਨ੍ਹਾਂ ਕਿਹਾ ਕਿ ਬਜ਼ੁਰਗ ਸਮਾਜ ਦਾ ਮਾਣ ਹਨ ਅਤੇ ਇਨ੍ਹਾਂ ਨੂੰ ਬਣਦਾ ਸਤਿਕਾਰ ਦੇਣਾ ਹਰੇਕ ਦਾ ਫਰਜ਼ ਹੈ|
ਸ. ਸਿੱਧੂ ਨੇ ਇਸ ਮੌਕੇ ਕਰਵਾਏ ਗਏ ਲੇਖ ਰਚਨਾ ਮੁਕਾਬਲੇ ਵਿੱਚ ਭਾਗ ਲੈਣ ਵਾਲੀਆਂ ਲੜਕੀਆਂ ਨੂੰ ਵਿਸ਼ੇਸ਼ ਤੌਰ ਤੇ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਲੜਕੀਆਂ ਕਿਸੇ ਵੀ ਖੇਤਰ ਵਿੱਚ ਲੜਕਿਆਂ ਨੂੰ ਨਾਲੋਂ ਘੱਟ ਨਹੀਂ ਹਨ ਅਤੇ ਕੈਪਟਨ ਸਰਕਾਰ ਨੇ ਵੀ ਸਮਾਜ ਦੇ ਹਰ ਖੇਤਰ ਵਿੱਚ ਲੜਕੀਆਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਔਰਤਾਂ ਲਈ 50 ਫੀਸਦੀ ਰਾਖਵੇਂਕਰਨ ਦੀ ਵਿਵਸਥਾ ਕੀਤੀ ਹੈ|
ਸਮਾਗਮ ਦੀ ਸ਼ੁਰੂਆਤ ਵਿੱਚ ਐਸੋਸੀਏਸ਼ਨ ਦੇ ਚੇਅਰਮੈਨ ਐਚ. ਐਸ. ਮੰਡ ਨੇ ਮਹਿਮਾਨਾਂ ਦਾ ਸਵਾਗਤ ਕੀਤਾ| ਸੰਸਥਾ ਦੇ ਪ੍ਰਧਾਨ ਜੀ. ਐਸ. ਛੀਨਾ ਨੇ ਐਸੋਸੀਏਸ਼ਨ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਕੀਤੀਆਂ ਜਾਂਦੀਆਂ ਗਤੀਵਿਧੀਆਂ ਤੇ ਚਾਨਣਾ ਪਾਇਆ| ਐਸੋਸੀਏਸ਼ਨ ਦੇ ਜਨਰਲ ਸਕੱਤਰ ਆਈ. ਐਸ. ਸਿੱਧੂ ਨੇ ਐਸੋਸੀਏਸ਼ਨ ਵੱਲੋਂ ਮਹੀਨੇ ਦੌਰਾਨ ਆਯੋਜਿਤ ਸਮਾਗਮਾਂ, ਮੈਡੀਕਲ ਕੈਂਪਾਂ ਅਤੇ ਕਰਵਾਏ ਗਏ ਲੈਕਚਰਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ| ਉਪਰੰਤ ਡਾ. ਸਿਮੀ ਵੜੈਚ ਕੰਸਲਟੈਂਟ ਸਾਇਕੈਟਰੀ ਵਿਭਾਗ ਫੋਰਟਿਸ ਨੇ ‘ਡਰੱਗ ਅਡਿਕਸ਼ਨ-ਪੰਜਾਬ ਪ੍ਰਸਪੈਕਟਿਵ’ ਵਿਸ਼ੇ ਤੇ ਆਪਣੇ ਵਿਚਾਰ ਸਾਂਝੇ ਕੀਤੇ|
ਸਮਾਗਰ ਦੌਰਾਨ ਸ਼੍ਰੀਮਤੀ ਅਵਤਾਰ ਕੌਰ ਨੇ ਪੰਜਾਬੀ ਗੀਤ ਸੁਣਾ ਕੇ ਸਮਾਗਮ ਨੂੰ ਚਾਰ-ਚੰਨ ਲਾ ਦਿੱਤੇ| ਇਸ ਤੋਂ ਇਲਾਵਾ ਹੋਰ ਸੀਨੀਅਰ ਸਿਟੀਜ਼ਨਜ ਨੇ ਵੀ ਆਪਣੀਆਂ ਪੇਸ਼ਕਾਰੀਆਂ ਦਿੱਤੀਆਂ| ਸਮਾਗਮ ਦੌਰਾਨ ‘ਗਰੈਂਡ ਪੇਰੈਂਟਸ-ਐਨ ਐਸਟ ਔਰ ਏ ਲਾਇਬਿਲਟੀ’ (ਬਜ਼ੁਰਗ ਮਾਪੇਂ ਸਰਮਾਇਆ ਜਾਂ ਬੋਝ) ਵਿਸ਼ੇ ਤੇ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਭਾਸ਼ਾ ਵਿੱਚ ਕਰਵਾਏ ਗਏ ਲੇਖ ਰਚਨਾ ਮੁਕਾਬਲੇ ਵਿੱਚ ਜੇਤੂ ਰਹਿਣ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ| ਅੰਗਰੇਜ਼ੀ ਭਾਸ਼ਾ ਵਿਚ ਜਿਥੇ ਖੁਸ਼ਬੂ ਅੱਵਲ ਰਹੀ ਉਥੇ ਹਿੰਦੀ ਭਾਸ਼ਾ ਦਾ ਮੁਕਾਬਲਾ ਹਰਲੀਨ ਕੌਰ ਅਤੇ ਪੰਜਾਬੀ ਭਾਸ਼ਾ ਦਾ ਮੁਕਾਬਲਾ ਤਨੀਸ਼ਾ ਪਰਾਸ਼ਰ ਨੇ ਜਿੱਤਿਆ| ਇਸ ਤੋਂ ਇਲਾਵਾ 82 ਸਾਲ ਦੀ ਉਮਰ ਪਾਰ ਕਰ ਚੁੱਕੇ ਬਜ਼ੁਰਗਾਂ ਦਾ ਵੀ ਸਨਮਾਨ ਕੀਤਾ ਗਿਆ| ਸਮਾਗਮ ਵਿੱਚ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ੍ਰੀ ਹਰਵਿੰਦਰ ਸਿੰਘ ਰਾਹੀ, ਸ੍ਰੀ ਐਸ.ਐਸ ਬੇਦੀ, ਸ੍ਰੀ ਐਮ. ਐਸ ਸਾਹਨੀ, ਜੀ.ਕੇ ਨੰਦਾ ਸਮੇਤ ਵੱਡੀ ਗਿਣਤੀ ਵਿੱਚ ਸੀਨੀਅਰ ਸਿਟੀਜ਼ਨਜ਼ ਮੌਜੂਦ ਸਨ|

Leave a Reply

Your email address will not be published. Required fields are marked *