ਬੰਗਲਾਦੇਸ਼ ਵਿੱਚ ਭਾਰੀ ਮੀਂਹ ਨੇ ਮਚਾਈ ਤਬਾਹੀ, 156 ਵਿਅਕਤੀਆਂ ਦੀ ਮੌਤ

ਢਾਕਾ, 15 ਜੂਨ (ਸ.ਬ)  ਬੰਗਲਾਦੇਸ਼ ਦੇ ਦੱਖਣੀ-ਪੂਰਬੀ ਪਹਾੜੀ ਜ਼ਿਲਿਆਂ ਵਿਚ ਪਿਛਲੇ ਦੋ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਨੇ ਤਬਾਹੀ ਮਚਾਈ ਹੋਈ ਹੈ, ਜਿਸ ਕਾਰਨ ਕਈ ਖੇਤਰਾਂ ਵਿੱਚ ਜ਼ਮੀਨ ਖਿਸਕ ਗਈ ਹੈ ਅਤੇ ਹੁਣ ਤੱਕ ਘੱਟੋ-ਘੱਟ 156 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਸੈਂਕੜੇ ਮਕਾਨ ਨੁਕਸਾਨੇ ਗਏ| ਸੰਬੰਧਤ ਅਧਿਕਾਰੀਆਂ ਨੇ ਖਦਸ਼ਾ ਜ਼ਾਹਰ ਕੀਤਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਵਿਚ ਹੋਰ ਇਜ਼ਾਫਾ ਹੋ ਸਕਦਾ ਹੈ|
ਸੰਘਣੀ ਆਬਾਦੀ ਵਾਲੇ ਬੰਗਲਾਦੇਸ਼ ਨੂੰ ਹਰ ਸਾਲ ਮੀਂਹ ਦੇ ਮੌਸਮ ਵਿੱਚ ਤੂਫਾਨ, ਹੜ੍ਹ ਅਤੇ ਜ਼ਮੀਨ ਖਿਸਕਣ ਦੀ ਆਫਤ ਝੱਲਣੀ ਪੈਂਦੀ ਹੈ| ਆਫਤ ਪ੍ਰਬੰਧਨ ਵਿਭਾਗ ਦੇ ਮੁਖੀ ਰਿਆਜ਼ ਅਹਿਮਦ ਮੁਤਾਬਕ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਚਟਗਾਓਂ, ਬੰਦਾਰਬਨ, ਰੰਗਾਮਾਟੀ ਜ਼ਿਲਿਆਂ ਵਿੱਚ ਸਭ ਤੋਂ ਵਧ ਨੁਕਸਾਨ ਹੋਇਆ| ਰੰਗਾਮਾਟੀ ਵਿੱਚ ਸਭ ਤੋਂ ਵਧ 100, ਚਟਗਾਓਂ ਵਿੱਚ 36 ਅਤੇ ਬੰਦਾਰਬਨ ਵਿੱਚ 6 ਵਿਅਕਤੀ ਮਾਰੇ ਗਏ ਹਨ| ਬਚਾਅ ਮੁਹਿੰਮ ਲਗਾਤਾਰ ਜਾਰੀ ਹੈ|
ਜ਼ਮੀਨ ਖਿਸਕਣ ਕਾਰਨ ਪ੍ਰਭਾਵਿਤ ਜ਼ਿਲਿਆਂ ਵਿੱਚ ਅਜੇ ਵੀ ਬਹੁਤ ਸਾਰੇ ਲੋਕ ਲਾਪਤਾ ਹਨ, ਜਿਨ੍ਹਾਂ ਦੀ ਤਲਾਸ਼ ਕੀਤੀ ਜਾ ਰਹੀ ਹੈ| ਬਚਾਅ ਮੁਹਿੰਮ ਵਿੱਚ ਫੌਜ ਦੇ 4 ਜਵਾਨਾਂ ਦੀ ਵੀ ਮੌਤ ਹੋ ਗਈ ਹੈ| ਬੰਗਲਾਦੇਸ਼ ਦੇ ਆਫਤ ਮੰਤਰਾਲੇ ਦੇ ਸਕੱਤਰ ਸ਼ਾਹ ਕਮਲ ਨੇ ਕਿਹਾ ਕਿ ਮੀਂਹ ਫਿਲਹਾਲ ਬੰਦ ਹੈ, ਰਾਹਤ ਅਤੇ ਬਚਾਅ ਕੰਮ ਪੂਰੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ|

Leave a Reply

Your email address will not be published. Required fields are marked *