ਬੰਗਲਾਦੇਸ਼ ਵਿੱਚ ਜ਼ਮੀਨ ਖਿਸਕਣ ਕਾਰਨ 10 ਵਿਅਕਤੀਆਂ ਦੀ ਮੌਤ

ਢਾਕਾ, 12 ਜੂਨ (ਸ.ਬ.) ਬੰਗਲਾਦੇਸ਼ ਦੇ ਰੰਗਮਾਤੀ ਜ਼ਿਲੇ ਵਿੱਚ ਅੱਜ ਸਵੇਰੇ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ ਦੀ ਸੂਚਨਾ ਪ੍ਰਾਪਤ ਹੋਈ ਹੈ| ਇਸ ਘਟਨਾ ਵਿਚ ਘੱਟ ਤੋਂ ਘੱਟ 10 ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਲਾਪਤਾ ਹੋ ਗਏ ਹਨ| ਜ਼ਿਕਰਯੋਗ ਹੈ ਕਿ ਇਕ ਸਾਲ ਪਹਿਲਾਂ ਵੀ ਇਸੇ ਦਿਨ ਇਸ ਜ਼ਿਲੇ ਵਿਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਸੀ, ਜਿਸ ਵਿਚ 100 ਤੋਂ ਜ਼ਿਆਦਾ ਵਿਅਕਤੀਆਂ ਦੀ ਮੌਤ ਹੋ ਗਈ ਸੀ|
ਰਿਪੋਰਟ ਮੁਤਾਬਕ ਮਾਰੇ ਗਏ 10 ਵਿਅਕਤੀਆਂ ਵਿਚ 4 ਇਕੋ ਪਰਿਵਾਰ ਦੇ ਮੈਂਬਰ ਹਨ| ਬਚਾਅ ਅਧਿਕਾਰੀਆਂ ਨੇ ਕਿਹਾ ਕਿ ਭਾਰੀ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਪ੍ਰਭਾਵਿਤ ਇਲਾਕਿਆਂ ਤੱਕ ਪਹੁੰਚਣ ਵਿਚ ਬਹੁਤ ਮੁਸ਼ਕਲਾਂ ਆ ਰਹੀਆਂ ਹਨ| ਇਸ ਲਈ ਸਾਨੂੰ ਸਹੀ ਜਾਣਕਾਰੀ ਪ੍ਰਾਪਤ ਕਰਨ ਵਿਚ ਥੋੜ੍ਹਾ ਹੋਰ ਸਮਾਂ ਲੱਗੇਗਾ|

Leave a Reply

Your email address will not be published. Required fields are marked *