ਬੰਗਾ ਵਿੱਚ ਪੈਟਰੋਲ ਪੰਪ ਤੇ ਲੁਟੇਰਿਆਂ ਨੇ ਚਲਾਈ ਗੋਲੀ, ਇੱਕ ਗੰਭੀਰ ਜ਼ਖ਼ਮੀ

ਬੰਗਾ, 29 ਜੂਨ (ਸ.ਬ.) ਬੰਗਾ-ਫਗਵਾੜਾ ਮੁੱਖ ਮਾਰਗ ਤੇ ਰਾਏ ਪੈਟਰੋਲ ਪੰਪ ਤੇ ਨਕਦੀ ਜਮ੍ਹਾ ਕਰਾਉਣ ਜਾ ਰਹੇ ਕਰਿੰਦਿਆਂ ਤੇ ਲੁਟੇਰਿਆਂ ਨੇ ਗੋਲੀ ਚਲਾ ਦਿੱਤੀ, ਜਿਸ ਕਾਰਨ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ|
ਦੱਸਿਆ ਜਾ ਰਿਹਾ ਹੈ ਕਿ ਪਿਸਤੌਲ ਡਿੱਗਣ ਕਾਰਨ ਲੁਟੇਰੇ ਮੌਕੇ ਤੋਂ ਫਰਾਰ ਹੋ ਗਏ| ਉੱਥੇ ਹੀ ਜ਼ਖ਼ਮੀ ਨੌਜਵਾਨ ਨੂੰ ਲੁਧਿਆਣੇ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ| ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲੀਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ|

Leave a Reply

Your email address will not be published. Required fields are marked *