ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ


ਐਸ.ਏ.ਐਸ. ਨਗਰ, 16 ਨਵੰਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਵਿੱਚ ਸਥਿੱਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ| ਇਸ ਦਿਵਸ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ|
ਇਸ ਮੌਥੇ ਭਾਈ ਗੁਰਨਾਮ ਸਿੰਘ ਮੋਹੀ ਦੇ ਪੰਥਕ ਢਾਡੀ ਜੱਥੇ ਨੇ ਮੀਰੀ ਪੀਰੀ ਦੇ ਮਾਲਕ, ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋੱ ਗਵਾਲੀਅਰ ਦੇ ਕਿਲੇ ਵਿੱਚੋਂ 52 ਪਹਾੜੀ ਰਾਜਿਆਂ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿੱਚੋਂ ਮੁਕਤ ਕਰਾਉਣ ਦੇ ਪ੍ਰਸੰਗ ਨੂੰ ਢਾਡੀ ਵਾਰਾਂ ਵਿੱਚ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ| ਇਸਤੋਂ ਹਿਲਾਵਾ ਭਾਈ ਰਜਿੰਦਰ ਸਿੰਘ ਮੋਹਣੀ, ਸ਼੍ਰੋਮਣੀ ਪ੍ਰਚਾਰਕ ਭਾਈ ਕੁਲਦੀਪ ਸਿੰਘ, ਭਾਈ ਰਵਿੰਦਰ ਸਿੰਘ, ਭਾਈ ਨਿਰਵੈਰ ਸਿੰਘ, ਸ਼ੇਰ ਏ ਪੰਜਾਬ ਕਵੀੰਸ਼ਰੀ ਜੱਥਾ, ਭਾਈ ਜਸਵਿੰਦਰ ਸਿੰਘ, ਭਾਈ ਕਸ਼ਮੀਰ ਸਿੰਘ, ਭਾਈ ਗੁਰਵਿੰਦਰ ਸਿੰਘ, ਭਾਈ ਮਹਿੰਦਰ ਸਿੰਘ ਕੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਗੁਰਬਖਸ਼ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਨਿਹਾਲ ਕੀਤਾ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ| 
ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਬੁਲਾਰੇ ਨੇ ਦੱਸਿਆ ਕਿ 24 ਨਵੰਬਰ ਨੂੰ ਦਸਵੀ ਦਾ ਸ਼ੁਭ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ| ਉਨ੍ਹਾਂ ਦੱਸਿਆ ਕਿ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਰਾਗੀ ਜਥੇ ਇੰਨਟਰਨੈਸ਼ਨਲ ਪੰਥਕ ਢਾਡੀ ਜਥੇ, ਅਤੇ ਉਚ ਕੋਟੀ ਰਾਗੀ, ਢਾਡੀ, ਕਵੀਸ਼ਰ ਅਤੇ ਪ੍ਰਚਾਰਕ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ| ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ|

Leave a Reply

Your email address will not be published. Required fields are marked *