ਬੰਦੀ ਛੋੜ ਦਿਵਸ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ

ਐਸ.ਏ.ਐਸ. ਨਗਰ , 9 ਨਵੰਬਰ ( ਸ.ਬ.) ਨੇੜਲੇ ਪਿੰਡ ਸੋਹਾਣਾ ਵਿੱਚ ਸਥਿਤ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਬੰਦੀ ਛੋੜ ਦਿਵਸ ਦੀ ਖੁਸ਼ੀ ਵਿੱਚ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਮੋਹੀ ਦੇ ਪੰਥਕ ਢਾਡੀ ਜੱਥੇ ਨੇ ਮੀਰੀ ਪੀਰੀ ਦੇ ਮਾਲਕ,ਛੇਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲੇ ਵਿੱਚੋਂ 52 ਪਹਾੜੀ ਰਾਜਿਆਂ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿੱਚੋਂ ਮੁਕਤ ਕਰਾਉਣ ਦੇ ਪ੍ਰਸੰਗ ਨੂੰ ਢਾਡੀ ਵਾਰਾਂ ਵਿੱਚ ਸੰਗਤਾਂ ਨੂੰ ਵਿਸਥਾਰ ਵਿੱਚ ਨਾਲ ਸੁਣਾ ਕੇ ਨਿਹਾਲ ਕੀਤਾ|
ਭਾਈ ਸਵਿੰਦਰ ਸਿੰਘ ਮੁੰਬਈ ਵਾਲਿਆਂ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ, ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਭਾਈ ਸੰਦੀਪ ਸਿੰਘ, ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਗਵਾਲੀਅਰ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚਣ ਤੇ ਸੰਗਤਾਂ ਵੱਲੋਂ ਕੀਤੀ ਦੀਪਮਾਲਾ ਕਰਨ ਦਾ ਪ੍ਰਸੰਗ ਵਿਸਥਾਰ ਸਹਿਤ ਸੁਣਾਇਆ| ਇਸ ਤੋਂ ਇਲਾਵਾ ਭਾਈ ਰਵਿੰਦਰ ਸਿੰਘ, ਭਾਈ ਨਿਰਵੈਰ ਸਿੰਘ ਖਾਲਸਾ, ਭਾਈ ਬਲਵੰਤ ਸਿੰਘ ਅਜਾਦ ਦਾ ਪੰਥਕ ਢਾਡੀ ਜੱਥਾ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਜਸਵਿੰਦਰ ਸਿੰਘ, ਭਾਈ ਕਸ਼ਮੀਰ ਸਿੰਘ, ਭਾਈ ਬਲਬੀਰ ਸਿੰਘ ਬੀਰ ਅੰਬਾਲੇ ਵਾਲਿਆਂ ਦਾ ਪੰਥਕ ਢਾਡੀ ਜਥਾ, ਭਾਈ ਮਹਿੰਦਰ ਸਿੰਘ ਦੇ ਜਥਿਆਂ ਤੋਂ ਇਲਾਵਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਗੁਰਬਖਸ਼ ਸਿੰਘ ਦੇ ਜੱਥਿਆਂ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵੀਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ| ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ|

Leave a Reply

Your email address will not be published. Required fields are marked *