ਬੰਦੀ ਸਿੱਖਾਂ ਦੀ ਰਿਹਾਈ ਲਈ ਉਪਰਾਲੇ ਕਰਨ ਗੁਰੂਦੁਆਰਾ ਕਮੇਟੀਆਂ : ਬਲਜੀਤ ਸਿੰਘ ਖਾਲਸਾ

ਐਸ ਏ ਐਸ ਨਗਰ, 18 ਜਨਵਰੀ (ਸ.ਬ.) ਸਮਾਜ ਸੇਵਕ ਬਲਜੀਤ ਸਿੰਘ ਖਾਲਸਾ ਨੇ ਮੰਗ ਕੀਤੀ ਹੈ ਕਿ ਸਮੂਹ ਗੁਰਦੁਆਰਾ ਕਮੇਟੀਆਂ ਬੰਦੀ ਸਿੱਖਾਂ ਦੀ ਰਿਹਾਈ ਲਈ ਉਪਰਾਲੇ ਕਰਨ| ਇੱਥੇ ਜਾਰੀ ਇਕ ਬਿਆਨ ਵਿੱਚ ਸ੍ਰ. ਬਲਜੀਤ ਸਿੰਘ ਖਾਲਸਾ ਨੇ ਕਿਹਾ ਕਿ ਸਿੱਖ ਬੰਦੀਆਂ ਦੀ ਰਿਹਾਈ ਕਰਵਾਉਣੀ ਸਿੱਖ ਪੰਥ ਦੀ ਜਿੰਮੇਵਾਰੀ ਹੈ| ਇਸ ਲਈ ਗੁਰਦੁਆਰਾ ਕਮੇਟੀਆਂ ਨੂੰ ਉਪਰਾਲੇ ਕਰਨੇ ਚਾਹੀਦੇ ਹਨ| ਉਹਨਾਂ ਕਿਹਾ ਕਿ ਗੁਰਦੁਆਰਾ ਕਮੇਟੀਆਂ ਨੂੰ ਚਾਹੀਦਾ ਹੈ ਕਿ ਜਦੋਂ ਤਕ ਬੰਦੀ ਸਿੱਖਾਂ ਦੀ ਰਿਹਾਈ ਨਹੀਂ ਹੁੰਦੀ , ਉਦੋਂ ਤਕ ਕਿਸੇ ਵੀ ਸਿਆਸੀ ਲੀਡਰ ਨੂੰ ਗੁਰਦੁਆਰਾ ਸਾਹਿਬ ਵਿਖੇ ਸਟੇਜ ਤੋਂ ਨਾ ਬੋਲਣ ਦਿਤਾ ਜਾਵੇ ਅਤੇ ਨਾ ਹੀ ਕਿਸੇ ਸਿਆਸੀ ਲੀਡਰ ਨੂੰ ਸਿਰੋਪਾਓ ਦਿਤਾ ਜਾਵੇ|

Leave a Reply

Your email address will not be published. Required fields are marked *