ਬੰਦੀ ਸਿੱਖਾਂ ਦੀ ਰਿਹਾਈ ਲਈ ਮੀਟਿੰਗ 27 ਜਨਵਰੀ ਨੂੰ

ਐਸ ਏ ਐਸ ਨਗਰ, 24 ਜਨਵਰੀ (ਸ.ਬ.) ਸ੍ਰੀ ਅਕਾਲ ਤਖਤ ਸਾਹਿਬ ਦੇ ਸਰਬੱਤ ਖਾਲਸਾ ਰਾਹੀਂ ਚੁਣੇ ਗਏ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਸੱਦੇ ਤੇ ਸਿੱਖ ਆਗੂਆਂ ਦੀ ਮੀਟਿੰਗ 27 ਜਨਵਰੀ ਨੂੰ ਕੀਤੀ ਜਾ ਰਹੀ ਹੈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖ ਆਗੂ ਭਾਈ ਬਲਜੀਤ ਸਿੰਘ ਖਾਲਸਾ ਨੇ ਦਸਿਆ ਕਿ ਇਹ ਮੀਟਿੰਗ 27 ਜਨਵਰੀ ਨੂੰ ਗੁਰਦੁਆਰਾ ਸੈਕਟਰ 38 ਸ਼ਾਹਪੁਰ ਚੰਡੀਗੜ੍ਹ ਵਿਖੇ ਹੋਵੇਗੀ| ਉਹਨਾਂ ਕਿਹਾ ਕਿ ਇਸ ਮੀਟਿੰਗ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਅਤੇ ਹੋਰ ਸਿੱਖ ਸਮੱਂਸਿਆਵਾਂ ਦੇ ਹੱਲ ਲਈ ਵਿਚਾਰ ਚਰਚਾ ਕੀਤੀ ਜਾਵੇਗੀ| ਉਹਨਾਂ ਕਿਹਾ ਕਿ ਆਰ ਐਸ ਐਸ ਅਤੇ ਭਾਜਪਾ ਦੀਆਂ ਮੀਟਿੰਗਾਂ ਵਿੱਚ ਹਿਸਾ ਲੈਣ ਵਾਲੇ ਆਗੂ ਇਸ ਮੀਟਿੰਗ ਵਿੱਚ ਨਾ ਆਉਣ|

Leave a Reply

Your email address will not be published. Required fields are marked *