ਬੱਚਿਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ

ਐਸ ਏ ਐਸ ਨਗਰ, 12 ਅਪ੍ਰੈਲ (ਸ.ਬ.) ਬੀ. ਐਸ. ਐਚ. ਆਰੀਆ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ, ਸੈਕਟਰ-78, ਮੁਹਾਲੀ ਵਿਖੇ ਦਸਤਾਰ ਮੁਕਾਬਲੇ, ਨਿਬੰਧ ਲੇਖਣ ਤੇ ਚਿੱਤਰਕਲਾ ਮੁਕਾਬਲੇ ਕਰਵਾਏ ਗਏ| ਇਨ੍ਹਾਂ ਮੁਕਾਬਲਿਆਂ ਵਿੱਚ ਪੰਜਵੀਂ ਤੋਂ ਲੈ ਕੇ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਵੱਧ-ਚੜ ਕੇ ਹਿੱਸਾ ਲਿਆ| ਵਿਦਿਆਰਥੀਆਂ ਨੇ ਮਿੱਥੇ ਸਮੇਂ ਵਿੱਚ ਸੁੰਦਰ ਦਸਤਾਰਾਂ ਸਜਾਈਆਂ| ਨਿਬੰਧ ਲੇਖਣ ਵਿੱਚ ਵਿਦਿਆਰਥੀਆਂ ਨੇ ਡਾ. ਭੀਮ ਰਾਉ ਅੰਬੇਦਕਰ ਦੀ ਜੀਵਨੀ ਤੇ ਆਪਣੇ ਵਿਚਾਰ ਪ੍ਰਗਟ ਕੀਤੇ| ਚਿੱਤਰਕਲਾ ਪ੍ਰਤੀਯੋਗਤਾ ਵਿੱਚ ਵਿਦਿਆਰਥੀਆਂ ਨੇ ਵਿਸਾਖੀ ਤੇ ਬਹੁਤ ਹੀ ਖੂਬਸੂਰਤ ਚਿੱਤਰ ਬਣਾ ਕੇ ਸਭ ਦਾ ਮਨ ਮੋਹ ਲਿਆ| ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਤੇ ਸਰਟੀਫਿਕੇਟ ਦਿੱਤੇ ਗਏ| ਘੱਟ ਸਮਾਂ ਲੈ ਕੇ ਦਸਤਾਰ ਸਜਾਉਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ|
ਮੁੱਖ ਅਧਿਆਪਕਾ ਸ੍ਰੀਮਤੀ ਸੁਨੀਤਾ ਗਰਗ ਨੇ ਵਿਦਿਆਰਥੀਆਂ ਨੂੰ ਵਿਸਾਖੀ ਤਿਉਹਾਰ ਦਾ ਮਹੱਤਵ ਦੱਸਿਆ ਤੇ ਡਾ. ਭੀਮ ਰਾਉ ਅੰਬੇਦਕਰ ਦੇ ਉਚ ਵਿਚਾਰਾਂ ਬਾਰੇ ਦੱਸਿਆ ਤੇ ਭਵਿੱਖ ਵਿੱਚ ਵਿਦਿਆਰਥੀਆਂ ਨੂੰ ਹੋਰ ਗਤੀਵਿਧੀਆ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਪ੍ਰੇਰਣਾ ਦਿੱਤੀ|

Leave a Reply

Your email address will not be published. Required fields are marked *