ਬੱਚਿਆਂ ਨੂੰ ਡੇਂਗੂ ਤੋਂ ਬਚਾਓ ਸਬੰਧੀ ਜਾਣਕਾਰੀ ਦਿਤੀ

ਐਸ ਏ ਐਸ ਨਗਰ, 15 ਮਾਰਚ (ਆਰ ਪੀ ਵਾਲੀਆ) ਸਰਕਾਰੀ ਸਕੂਲ ਫੇਜ਼ 7 ਮੁਹਾਲੀ ਵਿਖੇ ਸਿਹਤ ਵਿਭਾਗ ਦੀ ਟੀਮ ਸੁਪਰਵਾਈਜਰ ਬਲਜੀਤ ਸਿੰਘ ਕਾਹਲੋਂ ਅਤੇ ਗੁਰਜੀਤ ਸਿੰਘ ਵਲੋਂ ਡੇਂਗੂ ਬੁਖਾਰ ਬਾਰੇ ਜਾਗਰੂਕ ਕੀਤਾ ਗਿਆ | ਇਸ ਮੌਕੇ ਟੀਮ ਮਂੈਬਰਾਂ ਨੇ ਬੱਚਿਆਂ ਨੂੰ ਦੱਸਿਆ ਕਿ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਇਸ ਲਈ ਕਪੜੇ ਅਜਿਹੇ ਪਹਿਨੋ ਕਿ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ| ਕੂਲਰਾਂ, ਗਮਲਿਆਂ, ਫਰਿਜਾਂ ਦੀਆ ਟਰੇਆਂ, ਟੁੱਟੇ ਬਰਤਨਾਂ, ਡਰੰਮਾਂ ਨੂੰ ਹਫਤੇ ਵਿੱਚ ਇਕ ਵਾਰੀ ਜਰੂਰ ਸਾਫ ਕਰੋ| ਉਹਨਾਂ ਕਿਹਾ ਕਿ ਡੇਂਗੂ ਵਾਲਾ ਮੱਛਰ ਸਾਫ ਅਤੇ ਖੜੇ ਪਾਣੀ ਵਿੱਚ ਪੈਦਾ ਹੁੰਦਾ ਹੈ| ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸ਼ੁੱਕਰਵਾਰ ਡ੍ਰਾਈ ਡੇਅ ਵਜੋਂ ਮਨਾਇਆ ਜਾਵੇ | ਤੇਜ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨੇੜੇ ਦੇ ਸਰਕਾਰੀ ਹਸਪਤਾਲ ਵਿੱਚ ਚੈਕਅੱਪ ਕਰਵਾਇਆ ਜਾਵੇ|

Leave a Reply

Your email address will not be published. Required fields are marked *