ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਬਚਾਉਣ ਲਈ ਦਵਾਈ ਪਿਲਾਈ

ਐਸ.ਏ.ਐਸ ਨਗਰ, 11 ਅਗਸਤ (ਸ.ਬ.) ਬਲਾਕ ਖਰੜ-2 ਦੇ ਅਧੀਨ ਸੈਂਟਰ ਫੇਜ਼-5 ਅਤੇ ਫੇਜ਼-2 ਦੇ ਆਂਗਨਵਾੜੀ ਸੈਂਟਰ ਵਿੱਚ ਸੀ.ਡੀ. ਪੀ.ਓ. ਅਰਵਿੰਦਰ ਕੌਰ ਸੰਧਾਵਾਲੀਆ ਵਲੋਂ ਆਂਗਨਵਾੜੀ ਦੇ ਬੱਚਿਆਂ ਨੂੰ ਬੱਚਿਆਂ ਦੇ ਪੇਟ ਦੇ ਕੀੜਿਆਂ ਦੀ ਰੋਕਥਾਮ ਕਰਨ ਲਈ ਉਨ੍ਹਾਂ ਨੂੰ ਦਵਾਈ ਪਿਲਾਈ ਗਈ| ਬੱਚਿਆਂ ਦੀਆਂ ਮਾਵਾਂ ਨੂੰ ਪਿਲਾਈ ਗਈ ਦਵਾਈ ਦੀ ਮਹੱਤਤਾ ਬਾਰੇ ਦੱਸਿਆ ਗਿਆ|
ਸਮਾਗਮ ਨੂੰ ਸੰਬੋਧਨ ਕਰਦਿਆਂ ਸੀ.ਡੀ.ਪੀ.ਓ ਸੰਧਾਵਾਲੀਆ ਨੇ ਕਿਹਾ ਕਿ ਸਰਕਾਰ ਵਲੋਂ ਸੂਬੇ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹਨਾਂ ਉਪਰਾਲਿਆਂ ਦੀ ਕਾਮਯਾਬੀ ਲਈ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ|
ਇਸ ਮੌਕੇ ਸਰਕਲ ਸੁਪਰਵਾਈਜ਼ਰ ਅਮਰਜੀਤ ਕੌਰ, ਸ਼ਕੁੰਤਲਾ ਦੇਵੀ ਸੁਪਰਵਾਈਜ਼ਰ ਅਤੇ ਆਂਗਨਵਾੜੀ ਵਰਕਰ ਕੁਲਦੀਪ ਕੌਰ, ਵਰਿੰਦਰ ਕੌਰ ਆਦਿ ਹਾਜ਼ਰ ਸਨ|

Leave a Reply

Your email address will not be published. Required fields are marked *