ਬੱਚਿਆਂ ਲਈ ਗੁਰਮਤਿ ਕਲਾਸਾਂ ਜਾਰੀ

ਐਸ ਏ ਐਸ ਨਗਰ, 13 ਜੂਨ (ਸ.ਬ.) ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗੁਰਦੁਆਰਾ ਕਲਗੀਧਰ ਸਿੰਘ ਸਭਾ ਫੇਜ਼-4 ਵਿੱਚ ਵਿਸ਼ੇਸ਼ ਗੁਰਮਤਿ ਕਲਾਸਾਂ ਲਗਾਈਆਂ ਜਾ ਰਹੀਆਂ ਹਨ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਦਸਿਆ ਕਿ ਇਸ ਮੌਕੇ ਬੱਚਿਆਂ ਨੂੰ ਰੋਜਾਨਾ ਗੁਰਮਤਿ ਦੀ ਸਿੱਖਿਆ ਦਿਤੀ ਜਾਂਦੀ ਹੈ| ਇਸ ਤੋਂ ਇਲਾਵਾ ਬੱਚਿਆਂ ਨੂੰ ਕੀਰਤਨ ਅਤੇ ਦਸਤਾਰ ਬੰਨਣ ਦੀ ਸਿਖਲਾਈ ਵੀ ਦਿਤੀ ਜਾਂਦੀ ਹੈ| ਇਸ ਤੋਂ ਇਲਾਵਾ ਬੱਚਿਆਂ ਨੂੰ ਤਬਲਾ ਵੀ ਸਿਖਾਇਆ ਜਾਂਦਾ ਹੈ| ਉਹਨਾਂ ਦਸਿਆ ਕਿ ਇਹਨਾਂ ਗੁਰਮਤਿ ਕਲਾਸਾਂ ਵਿੱਚ ਅਮਰੀਕ ਸਿੰਘ, ਗੁਰਜੀਤ ਸਿੰਘ, ਨਰਿੰਦਰ ਕੌਰ, ਮਹਿੰਦਰ ਸਿੰਘ, ਭੁਪਿੰਦਰ ਸਿੰਘ, ਜਸਪ੍ਰੀਤ ਸਿੰਘ, ਜੋਗਿੰਦਰ ਸਿੰਘ ਬੱਚਿਆਂ ਨੂੰ ਸਿੱਖਿਆ ਦੇ ਰਹੇ ਹਨ|

Leave a Reply

Your email address will not be published. Required fields are marked *