ਬੱਚੇ ਆਪਣੇ ਜਨਮ ਦਿਨ ਤੇ ਰੁੱਖ ਜ਼ਰੂਰ ਲਗਾਉਣ: ਕੰਵਰਬੀਰ ਸਿੱਧੂ

ਐਸ ਏ ਐਸ ਨਗਰ, 31 ਜੁਲਾਈ (ਸ.ਬ.) ਪਿੰਡ ਤੰਗੋਰੀ ਵਿਖੇ ‘ਸਿੱਖਿਆ ਸੇਵਾ ਸੁਸਾਇਟੀ ਬਨੂੜ’ ਦੇ ਸਹਿਯੋਗ ਨਾਲ ਸਰਕਾਰੀ ਹਾਈ ਸਕੂਲ ਵਿੱਚ ਵਾਤਾਵਰਣ ਨੂੰ ਸ਼ੁੱਧ ਰੱਖਣ ਲਈ ਬੂਟੇ ਲਗਾਏ ਗਏ| ਇਸ ਮੌਕੇ ਮੁੱਖ ਮਹਿਮਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ (ਸਪੁੱਤਰ ਵਿਧਾਇਕ ਬਲਬੀਰ ਸਿੰਘ ਸਿੱਧੂ) ਨੇ ਸੰਬੋਧਨ ਕਰਦਿਆਂ ਕਿਹਾ ਕਿ ਹਰ ਇਨਸਾਨ ਨੂੰੰ ਵੱਧ ਤੋਂ ਵੱਧ ਰੁੱਖ ਲਗਾਉਣੇ ਚਾਹੀਦੇ ਹਨ ਤੇ ਰੁੱਖ ਹੀ ਹਨ ਜੋ ਵਾਤਾਵਰਣ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਦੇ ਹਨ | ਉਨ੍ਹਾਂ ਸਕੂਲ ਦੇ ਬੱਚਿਆਂ ਨੂੰ ਰੁੱਖਾਂ ਪ੍ਰਤੀ ਪ੍ਰੇਰਿਤ ਕਰਦਿਆਂ ਕਿਹਾ ਹਰ ਬੱਚੇ ਨੂੰ ਆਪਣੇ ਜਨਮ ਦਿਨ ਤੇ ਇੱਕ ਰੁੱਖ ਲਗਾਉਣਾ ਚਾਹੀਦਾ ਹੈ ਤੇ ਉਸ ਦੀ ਦੇਖ-ਭਾਲ ਕਰਨੀ ਚਾਹੀਦੀ ਹੈ | ਸ੍ਰੀ ਸਿੱਧੂ ਤੋਂ ਇਲਾਵਾ ‘ਸਿੱਖਿਆ ਸੇਵਾ ਸੁਸਾਇਟੀ ਬਨੂੜ’ ਦੇ ਪ੍ਰਧਾਨ ਮਪਿੰਦਰ ਕੁਮਾਰ, ਸੈਕਟਰੀ ਅਵਤਾਰ ਸਿੰਘ, ਕਪਤਾਨ ਸਿੰਘ, ਸਕੂਲ ਦੀ ਮੁੱਖ ਅਧਿਆਪਿਕਾ ਮਨਪ੍ਰੀਤ ਕੌਰ ਸੰਧੂ ਨੇ ਵੀ ਬੱਚਿਆਂ ਅਤੇ ਪਿੰਡ ਵਾਸੀਆਂ ਨੂੰ ਰੁੱਖਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ| ਇਸ ਮੌਕੇ ਮੁੱਖ ਮਹਿਮਾਨ ਐਡਵੋਕੇਟ ਕੰਵਰਬੀਰ ਸਿੰਘ ਸਿੱਧੂ ਵੱਲੋਂ ਸਕੂਲ ਦੇ ਮੈਦਾਨ ਵਿੱਚ ਬੂਟਾ ਵੀ ਲਗਾਇਆ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਠੇਕੇਦਾਰ ਮੋਹਣ ਸਿੰਘ ਬਠਲਾਣਾ, ਸਰਪੰਚ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ, ਪੰਚ ਬਲਦੇਵ ਸਿੰਘ, ਮੋਹਣ ਸਿੰਘ, ਪੰਚ ਗੁਰਜਿੰਦਰ ਸਿੰਘ, ਗਿਆਨੀ ਕਰਮ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਕੂਲ ਦੇ ਬੱਚੇ ਅਤੇ ਪਿੰਡ ਨਿਵਾਸੀ ਮੌਜੂਦ ਸਨ|

Leave a Reply

Your email address will not be published. Required fields are marked *