ਬੱਚੇ ਦੇਸ਼ ਦਾ ਅਨਮੋਲ ਸਰਮਾਇਆ: ਸਿੱਧੂ

ਐਸ ਏ ਐਸ ਨਗਰ, 14 ਅਪ੍ਰੈਲ (ਸ.ਬ.) ਖਾਲਸਾ ਪਬਲਿਕ ਸਕੂਲ ਬੜਮਾਜਰਾ ਵਿਖੇ ਪੜ੍ਹਦੇ ਬੱਚਿਆਂ ਨੂੰ ਅੱਜ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਫੇਜ਼-2 ਦੋ ਵਲੋਂ ਵਰਦੀਆਂ ਵੰਡੀਆਂ ਗਈਆਂ| ਇਸ ਮੌਕੇ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ  ਵੀ ਵਿਸ਼ੇਸ਼ ਤੌਰ ਤੇ ਪਹੁੰਚੇ| ਸਕੂਲ ਵਿੱਚ ਕਰਵਾਏ ਗਏ ਇਕ ਸਾਦੇ ਪਰੰਤੂ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਬੋਲਦਿਆਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਅਨਮੋਲ ਸਰਮਾਇਆ ਹਨ ਕਿਉਂਕਿ ਵੱਡੇ ਹੋ ਕੇ ਇਨ੍ਹਾਂ ਨੇ ਹੀ  ਦੇਸ਼ ਦੀ ਵਾਗਡੋਰ ਸੰਭਾਲਣੀ ਹੈ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਮਿਆਰੀ ਅਤੇ ਉਚ ਪੱਧਰੀ ਸਿੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ| ਉਨ੍ਹਾਂ ਸਕੂਲੀ ਬੱਚਿਆਂ ਨੂੰ ਮਨ ਲਗਾ ਕੇ ਪੜ੍ਹਾਈ ਕਰਨ ਦੀ ਪ੍ਰੇਰਣਾ ਦਿੱਤੀ| ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਇਸ ਮੌਕੇ ਬੱਚਿਆਂ ਨੂੰ  ਚਾਕਲੇਟ ਅਤੇ ਟਾਫੀਆਂ ਵੀ ਵੰਡੀਆਂ| ਇਸ ਮੌਕੇ ਹੋਰਨਾਂ ਤੋਂ ਇਲਾਵਾ             ਐਸੋਸੀਏਸ਼ਨ ਦੇ ਪ੍ਰਧਾਨ ਡਾ. ਐਮ.ਐਲ ਕੌਸ਼ਲ, ਜਨਰਲ ਸਕੱਤਰ ਜਗਰੂਪ ਸਿੰਘ ਭੰਗੂ, ਮੀਤ ਪ੍ਰਧਾਨ ਆਰ.ਐਨ ਕਾਲੜਾ, ਕੈਸ਼ੀਅਰ ਜੀ.ਐਸ ਢੀਂਗਰਾ, ਸਕੱਤਰ ਵਿਨੋਦ ਮਮਿੱਕ, ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਗੁਰਚਰਨ ਸਿੰਘ ਭੰਵਰਾ, ਚੌ. ਹਰੀਪਾਲ ਚੋਲਟਾ ਕਲਾਂ, ਪਿੰਡ ਦੇ ਸਾਬਕਾ ਸਰਪੰਚ ਗੁਰਦੇਵ ਸਿੰਘ, ਜਸਪਾਲ ਸਿੰਘ ਪਾਲਾ, ਗੁਰਪ੍ਰੀਤ ਸਿੰਘ ਗਿੰਨੀ, ਅਮਰੀਕ ਸਿੰਘ, ਸੁਖਵਿੰਦਰ ਸਿੰਘ, ਗੁਰਦੇਵ ਸਿੰਘ ਮੈਨੇਜਰ, ਕੁਲਵਿੰਦਰ ਸਿੰਘ, ਬਚਿੱਤਰ ਸਿੰਘ, ਗੁਰਬਖਸ਼ ਸਿੰਘ, ਸੁਪਿੰਦਰ ਸਿੰਘ ਆਦਿ ਵੀ ਹਾਜ਼ਰ ਸਨ|
ਇਸੇ ਦੌਰਾਨ ਹਲਕਾ ਮੁਹਾਲੀ ਤੋਂ ਲਗਾਤਾਰ ਤੀਜੀ ਵਾਰ ਜਿੱਤ ਪ੍ਰਾਪਤ ਕਰਨ ਵਾਲੇ ਸੀਨੀਅਰ ਕਾਂਗਰਸੀ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦਾ ਨਜ਼ਦੀਕੀ ਪਿੰਡ ਮਜਾਤੜੀ ਵਿਖੇ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ| ਪਿੰਡ ਦੀ ਪੰਚਾਇਤ ਅਤੇ ਨਗਰ ਨਿਵਾਸੀਆਂ ਦੁਆਰਾ ਸਾਂਝੇ ਤੌਰ ਤੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਧਾਰਮਿਕ ਸਮਾਗਮ ਦੌਰਾਨ ਵਿਧਾਇਕ ਸ. ਸਿੱਧੂ ਅਤੇ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ  ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਚੌ. ਹਰੀਪਾਲ ਚੋਲਟਾਂ ਕਲਾਂ, ਸਾਧੂ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਜਵਾਲਾ ਸਿੰਘ, ਗੁਰਮੀਤ ਸਿੰਘ ਸਰਪੰਚ, ਕੁਲਵੰਤ ਸਿੰਘ, ਹਰਪਾਲ ਸਿੰਘ, ਮਨਜੀਤ ਸਿੰਘ, ਹਰਚੰਦ ਸਿੰਘ ਗੋਸਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਮੌਜੂਦ ਸਨ|

Leave a Reply

Your email address will not be published. Required fields are marked *