ਬੱਬੀ ਬਾਦਲ ਨੇ ਲੋੜਵੰਦ ਬੱਚਿਆਂ ਨੂੰ ਜਰਸੀਆਂ ਵੰਡੀਆਂ

ਐਸ ਏ ਐਸ ਨਗਰ, 25 ਦਸੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ, ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਪੰਜਾਬ ਵਿੱਚ ਚੱਲ ਰਹੀ ਸ਼ੀਤ ਲਹਿਰ ਅਤੇ ਠੰਡ ਦੇ ਪ੍ਰਕੋਪ ਨੂੰ ਦੇਖਦਿਆਂ ਬੱਬੀ ਬਾਦਲ ਫਾਊਂਡੇਸ਼ਨ ਵਲੋਂ ਵੱਖ-ਵੱਖ ਥਾਵਾਂ ਤੇ ਜਾ ਕੇ ਲੋੜਵੰਦ ਬੱਚਿਆਂ ਨੂੰ ਜਰਸੀਆਂ ਵੰਡੀਆਂ| ਇਸ ਮੌਕੇ ਬੱਬੀ ਬਾਦਲ ਨੇ ਹਲਕਾ ਮੁਹਾਲੀ ਦੀਆਂ ਸਮੂਹ ਗ੍ਰਾਮ ਪੰਚਾਇਤਾਂ ਨੂੰ ਅਪੀਲ ਕੀਤੀ ਕੇ ਜੇਕਰ ਹਲਕਾ ਮੁਹਾਲੀ ਦੇ ਵਿੱਚ ਕਿਸੇ ਵੀ ਲੋੜਵੰਦ ਨੂੰ ਜਰਸੀਆਂ ਜਾਂ ਕੰਬਲਾਂ ਦੀ ਲੋੜ ਹੈ ਤਾਂ ਉਹ ਉਹਨਾਂ ਨਾਲ ਸਪੰਰਕ ਕਰ ਸਕਦਾ ਹੈ| ਉਹਨਾਂ ਕਿਹਾ ਕਿ ਅੱਜ ਅਹਿਮ ਲੋੜ ਹੈ ਕਿ ਸਮਾਜਿਕ ਜਥੇਬੰਦੀਆਂ ਦੇ ਨਾਲ-ਨਾਲ ਸਾਰੀਆਂ ਰਾਜਸੀ ਪਾਰਟੀਆਂ ਵੀ ਸਮਾਜ ਭਲਾਈ ਦੇ ਕੰਮਾਂ ਵਿੱਚ ਹਿੱਸਾ ਪਾਉਣ ਲਈ ਅੱਗੇ ਆਉਣ| ਉਹਨਾਂ ਕਿਹਾ ਕਿ ਪੰਜਾਬ ਦੀ ਧਰਤੀ ਉਹ ਪਵਿੱਤਰ ਧਰਤੀ ਹੈ ਜਿਥੇ ਮਹਾਨ ਗੁਰੂ ਸਾਹਿਬਾਨਾਂ ਨੇ ਸਰਬੱਤ ਦੇ ਭਲੇ ਦਾ ਸੁਨੇਹਾ ਸਾਰੀ ਲੋਕਾਈ ਲਈ ਦਿੱਤਾ|
ਇਸ ਮੌਕੇ ਜਸਬੀਰ ਸਿੰਘ ਸਾਬਕਾ ਸਰਪੰਚ, ਮੋਹਨ ਸਿੰਘ, ਅਮਰ ਸਿੰਘ, ਸੁੱਚਾ ਸਿੰਘ, ਬਚਨ ਸਿੰਘ ਪ੍ਰਧਾਨ, ਗੁਰਮੁੱਖ ਸਿੰਘ, ਤੇਲੂ ਰਾਮ, ਬਲਦੇਵ ਸਿੰਘ, ਗੁਰਬਚਨ ਸਿੰਘ ਫੌਜੀ, ਹਰਬੰਸ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਰਜਿੰਦਰ ਗੁਜਰ, ਕਮਲਜੀਤ ਸਿੰਘ, ਪ੍ਰੀਤਮ ਸਿੰਘ ਆਦਿ ਅਕਾਲੀ ਹਾਜਰ ਸਨ|

Leave a Reply

Your email address will not be published. Required fields are marked *