ਬੱਬੀ ਬਾਦਲ ਨੇ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਐਸ ਏ ਐਸ ਨਗਰ, 15 ਦਸੰਬਰ (ਸ.ਬ.) ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ, ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਲਕਾ ਮੁਹਾਲੀ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਵੈਲਫੇਅਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਮੁਹਾਲੀ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਸਬੰਧੀ ਰਿਪੋਰਟ ਲਈ| ਜੋ ਕਿ ਪੰਜਾਬ ਦੇ ਉੱਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਨੂੰ ਭੇਜੀ ਜਾ ਰਹੀ ਹੈ ਤਾਂ ਜੋ ਅਧੂਰੇ ਪਏ ਕਾਰਜਾਂ ਨੂੰ ਜਲਦੀ ਤੋਂ ਜਲਦੀ ਨੇਪਰੇ ਚਾੜਿਆ ਜਾਵੇ| ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਭਲਾਈ ਯੋਜਨਾਵਾ ਸਬੰਧੀ ਲੋਕਾਂ ਨੂੰ ਜਾਣੂੰ ਕਰਵਾਇਆ ਜਾ ਰਿਹਾ ਹੈ|
ਇਸ ਮੌਕੇ ਸਰਵਸ੍ਰੀ ਭੁਪਿੰਦਰ ਸਿੰਘ, ਜਰਨੈਲ ਸਿੰਘ ਸਕੱਤਰ, ਚਰਨਜੀਤ ਸਿੰਘ, ਮਨਜੀਤ ਸਿੰਘ, ਸੁਰਿੰਦਰ ਸਿੰਘ ਕਲੇਰ, ਹਾਕਮ ਸਿੰਘ, ਗੁਰਜੀਤ ਸਿੰਘ, ਤਰਲੋਚਨ ਸਿੰਘ, ਲਖਵਿੰਦਰ ਸਿੰਘ, ਸੁਖਪ੍ਰੀਤ ਸਿੰਘ, ਬਲਦੇਵ ਸਿੰਘ, ਅਵਤਾਰ ਸਿੰਘ, ਗੁਰਜੰਟ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਜਸਰਾਜ ਸਿੰਘ ਸੋਨੂੰ, ਇਕਬਾਲ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਪ੍ਰਭਜੋਤ ਸਿੰਘ, ਭਾਗ ਸਿੰਘ, ਅਮਰਜੀਤ ਸਿੰਘ, ਦਵਿੰਦਰ ਸਿੰਘ,  ਪਰਦੀਪ ਸਿੰਘ ਦੱਪਰ, ਜਸਵੰਤ ਸਿੰਘ ਠਸਕਾ ਆਦਿ ਹਾਜਰ ਸਨ|

Leave a Reply

Your email address will not be published. Required fields are marked *