ਬੱਬੀ ਬਾਦਲ ਬਣੇ ਤਾਈਕਵਾਂਡੋ ਐਸੋਸੀਏਸ਼ਨ ਜਿਲ੍ਹਾ ਮੁਹਾਲੀ ਦੇ ਪ੍ਰਧਾਨ

ਐਸ ਏ ਐਸ ਨਗਰ, 11 ਜਨਵਰੀ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਸੀਨੀਅਰ ਮੀਤ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੂੰ ਪੰਜਾਬ ਤਾਈਕਵਾਂਡੋ ਐਸੋਸੀਏਸ਼ਨ ਵੱਲੋਂ ਜਿਲ੍ਹਾ ਮੁਹਾਲੀ ਦਾ ਪ੍ਰਧਾਨ ਥਾਪਿਆ ਗਿਆ ਹੈ| ਇਸ ਮੌਕੇ ਤੇ ਐਸੋਸੀਏਸ਼ਨ ਦੇ ਜਨਰਲ ਸਕੱਤਰ ਵਿਨੋਦ ਕੁਮਾਰ ਨੇ ਬੱਬੀ ਬਾਦਲ ਨੂੰ ਪੰਜਾਬ ਐਸੋਸੀਏਸ਼ਨ ਵੱਲੋਂ ਜਾਰੀ ਨਿਯੁਕਤੀ ਪੱਤਰ ਦਿੱਤਾ| ਵਿਨੋਦ ਕੁਮਾਰ ਨੇ ਕਿਹਾ ਕਿ ਬੱਬੀ ਬਾਦਲ ਨੂੰ ਉਹਨਾਂ ਦੇ ਖੇਡ ਪ੍ਰੇਮ ਨੂੰ ਮੁੱਖ ਰੱਖਦਿਆਂ ਜਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ|
ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ ਸਾਡੇ ਲਈ ਬਹੁਤ ਚਿੰਤਾ ਦੀ ਗੱਲ ਹੈ ਕਿ 130 ਕਰੋੜ ਅਬਾਦੀ ਵਾਲੇ ਦੇਸ਼ ਵਿੱਚੋਂ ਅੰਤਰਰਾਸ਼ਟਰੀ ਪੱਧਰ ਤੇ ਮੈਡਲ ਜਿੱਤਣ ਵਾਲੇ ਉਗਲੀਆਂ ਤੇ ਗਿਣੇ ਜਾ ਸਕਦੇ ਹਨ| ਉਹਨਾਂ ਕਿਹਾ ਕਿ ਖਾਸ ਕਰ ਪੰਜਾਬੀਆਂ ਨੇ ਫੌਜ ਦੇ ਨਾਲ-ਨਾਲ ਖੇਡਾਂ ਅਤੇ ਖੇਤੀ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ ਪਰ ਉਹ ਅੱਜ ਨਸ਼ਿਆਂ ਖਿਲਾਫ ਲੜਾਈ ਲੜ ਰਹੇ ਹਨ|
ਉਹਨਾਂ ਕਿਹਾ ਕਿ ਤਾਈਕਵਾਂਡੋਂ ਖੇਡਾਂ ਨੂੰ ਮੁਹਾਲੀ ਜਿਲ੍ਹੇ ਵਿੱਚ ਉਤਸ਼ਾਹਿਤ ਕਰਨ ਲਈ ਸ਼ਹਿਰਾਂ ਪਿੰਡਾਂ ਤੇ ਸਕੂਲਾਂ ਵਿੱਚ ਕੋਚ ਮੁਹਈਆ ਕਰਵਾਏ ਜਾਣਗੇ ਤਾਂ ਜੋ ਕਿ ਨੌਜਵਾਨਾਂ ਨੂੰ ਤਾਈਕਵਾਂਡੋ ਖੇਡਾਂ ਵਿੱਚ ਅੰਤਰਰਾਸ਼ਟਰੀ ਪੱਧਰ ਤੇ ਉਤਸ਼ਾਹਿਤ ਕੀਤਾ ਜਾ ਸਕੇ| ਇਸ ਮੌਕੇ ਉਹਨਾਂ ਨਾਲ ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆ, ਕੰਵਲਜੀਤ ਸਿੰਘ, ਜਸਰਾਜ ਸਿੰਘ ਸੋਨੂੰ ਆਦਿ ਹਾਜਰ ਸਨ|

Leave a Reply

Your email address will not be published. Required fields are marked *