ਬੱਬੀ ਬਾਦਲ ਵੱਲੋਂ ਪ੍ਰਭਾਤ ਫੇਰੀ ਵਿੱਚ ਸੇਵਾ ਕਰਨ ਵਾਲੀ ਸੰਗਤ ਦਾ ਸਨਮਾਨ
ਐਸ ਏ ਐਸ ਨਗਰ, 3 ਦਸੰਬਰ (ਸ.ਬ.) ਸ੍ਰੋਮਣੀ ਅਕਾਲੀ ਦਲ ਟਕਸਾਲੀ ਯੂਥ ਵਿੰਗ ਦੇ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਮੁਹਾਲੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸ੍ਰੀ ਸਿੰਘ ਸਭਾ ਫੇਜ 11 ਦੀਆਂ ਸੰਗਤਾ ਵੱਲੋ ਮੁਹਾਲੀ ਦੇ ਵੱਖ ਵੱਖ ਵਾਰਡਾਂ ਵਿੱਚ ਪ੍ਰਭਾਤ ਫੇਰੀਆਂ ਕੱਢਣ ਵਾਲੇ ਜੱਥਿਆਂ ਦਾ ਸਨਮਾਨ ਕੀਤਾ|
ਇਸ ਮੌਕੇ ਬੱਬੀ ਬਾਦਲ ਨੇ ਕਿਹਾ ਕਿ ਸੇਵਾ ਅਤੇ ਸਿਮਰਨ ਜਿੰਦਗੀ ਦਾ ਬਹੁਤ ਜਰੂਰੀ ਹਿੱਸਾ ਹਨ, ਜਿਸ ਤੋਂ ਬਿਨਾਂ ਜਿੰਦਗੀ ਨਰਕ ਬਰਾਬਰ ਹੈ| ਉਨ੍ਹਾਂ ਕਿਹਾ ਕਿ ਯੂਥ ਵਿੰਗ ਵੱਲੋਂ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਵੱਡੇ ਪੱਧਰ ਤੇ ਧਾਰਮਿਕ ਪ੍ਰੋਗਰਾਮ ਉਲੇਕੇ ਜਾਣਗੇ|
ਇਸ ਮੌਕੇ ਹਰਪਾਲ ਸਿੰਘ ਸੋਢੀ, ਜਸਰਾਜ ਸਿੰਘ ਸੋਨੂੰ, ਰਮਨਦੀਪ ਸਿੰਘ, ਮਨਮੋਹਣ ਸਿੰਘ, ਸਤਨਾਮ ਸਿੰਘ, ਬੀਰ ਸਿੰਘ ਖਾਲਸਾ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆਂ, ਜਸਵਿੰਦਰ ਸਿੰਘ, ਦਲਜੀਤ ਸਿੰਘ, ਸੁਰਿੰਦਰ ਸਿੰਘ, ਅਸਪ੍ਰੀਤ ਕੌਰ, ਸਿਮਰਨ ਕੌਰ, ਬਲਵਿੰਦਰ ਕੌਰ, ਵਰਿੰਦਰ ਕੌਰ, ਗੁਰਪ੍ਰੀਤ ਕੌਰ ਆਦਿ ਹਾਜ਼ਰ ਸਨ|