ਬੱਬੀ ਬਾਦਲ ਵੱਲੋਂ ਹਲਕਾ ਮੁਹਾਲੀ ਦੇ ਪਿੰਡਾਂ ਵਿੱਚ ਮੀਟਿੰਗਾਂ ਦਾ ਸਿਲਸਿਲਾ ਜਾਰੀ

ਐਸ.ਏ.ਐਸ.ਨਗਰ, 21 ਦਸੰਬਰ (ਸ.ਬ.)ਸ੍ਰੋਮਣੀ ਅਕਾਲੀ ਦਲ ਦੇ ਕੌਮੀ ਮੁੱਖ ਬੁਲਾਰੇ, ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਲਕਾ ਮੁਹਾਲੀ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਅਕਾਲੀ ਭਾਜਾਪਾ ਸਰਕਾਰ ਵੱਲੋਂ ਲਏ ਗਏ ਸਮਾਜ ਪੱਖੀ ਫੈਸਲੇ ਸਰਕਾਰ ਦੀ ਪੰਜਾਬ ਦੇ ਹਿੱਤਾਂ ਲਈ ਬਚਨਬੱਧਤਾ ਨੂੰ ਦਰਸਾਉਂਦੇ ਹਨ| ਉਹ ਅੱਜ ਹਲਕਾ ਮੁਹਾਲੀ ਦੇ ਪਿੰਡ ਧੀਰਪੁਰ ਵਿਖੇ ਅਕਾਲੀ ਦਲ ਦੀਆਂ ਪ੍ਰਾਪਤੀਆਂ ਤੇ ਸਕੀਮਾਂ ਨੂੰ ਘਰ-ਘਰ ਪੁੱਜਦਾ ਕਰਨ ਲਈ ਮੀਟਿੰਗ ਕਰਨ ਆਏ ਸਨ| ਇਸ ਮੌਕੇ ਉਹਨਾਂ ਨੇ ਪਿੰਡ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਹਨਾਂ ਨੂੰ ਜਲਦੀ ਹਲ ਕਰਵਾਉਣ ਦਾ ਭਰੋਸਾ ਦਿੱਤਾ|
ਇਸ ਮੌਕੇ ਹਰਿੰਦਰ ਸਿੰਘ ਧੀਰਪੁਰ, ਜਸਵਿੰਦਰ ਸਿੰਘ ਧੀਰਪੁਰ, ਗੁਰਮੇਲ ਸਿੰਘ ਢੇਲਪੁਰ, ਬਲਦੇਵ ਸਿੰਘ ਢਿੱਲੋ, ਅਵਤਾਰ ਸਿੰਘ, ਸੁਰਜੀਤ ਸਿੰਘ, ਲਾਲਾ ਜੀ, ਗੋਡਾਨਾ, ਗੋਲਡੀ ਸਨੇਟਾ, ਜਸਪਾਲ ਸਿੰਘ, ਹਰਮੀਤ ਸਿੰਘ, ਪਰਗਟ ਸਿੰਘ, ਗੁਰਤੇਜ ਸਿੰਘ, ਕੁਲਵੰਤ ਸਿੰਘ, ਪਰਦੀਪ ਸਿੰਘ, ਸੁਖਪ੍ਰੀਤ ਸਿੰਘ, ਨੇਤਰ ਸਿੰਘ, ਰਣਜੀਤ ਸਿੰਘ ਬਰਾੜ, ਜਗਤਾਰ ਸਿੰਘ ਘੜੂੰਆ, ਹਾਕਮ ਸਿੰਘ, ਪ੍ਰੀਤਮ ਸਿੰਘ, ਕਮਲਜੀਤ ਸਿੰਘ, ਸਿਕੰਦਰ ਸਿੰਘ, ਰਣਜੋਤ ਸਿੰਘ, ਜਸਪਾਲ ਸਿੰਘ ਆਦਿ ਹਾਜਰ ਸਨ|

Leave a Reply

Your email address will not be published. Required fields are marked *