ਬੱਸ ਅਤੇ ਟਰੱਕ ਦੀ ਟੱਕਰ ਵਿੱਚ 22 ਯਾਤਰੀ ਜ਼ਿੰਦਾ ਸੜੇ, 15 ਜ਼ਖ਼ਮੀ

ਬਰੇਲੀ, 5 ਜੂਨ (ਸ.ਬ.) ਯੂ.ਪੀ. ਦੇ ਬਰੇਲੀ ਵਿੱਚ ਬੱਸ ਅਤੇ ਟਰੱਕ ਦੀ ਟੱਕਰ ਹੋਣ ਕਾਰਨ 22 ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਕਈਆਂ ਦੇ ਜ਼ਖ਼ਮੀ ਹੋਣ ਦੀ ਖਬਰ ਮਿਲੀ ਹੈ| ਜਾਣਕਾਰੀ ਮੁਤਾਬਕ ਇਹ ਹਾਦਸਾ ਬਰੇਲੀ ਦੇ ਰਾਸ਼ਟਰੀ ਮਾਰਗ 24 ਤੇ ਬੀਤੀ ਰਾਤ 1 ਵਜੇ ਦੇ ਕਰੀਬ ਹੋਇਆ| ਟੱਕਰ ਹੋਣ ਤੋਂ ਬਾਅਦ ਬੱਸ ਨੂੰ ਅੱਗ ਲੱਗ ਗਈ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ| ਦੱਸਿਆ ਜਾ ਰਿਹਾ ਹੈ ਕਿ ਜ਼ਖ਼ਮੀਆਂ ਨੂੰ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ| ਮੌਕੇ ਤੇ ਪੁੱਜੀ ਸਥਾਨਕ ਪੁਲੀਸ ਵਲੋਂ ਘਟਨਾ ਦੀ ਜਗ੍ਹਾ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ|

Leave a Reply

Your email address will not be published. Required fields are marked *