ਬੱਸ ਦੇ ਖੱਡ ਵਿੱਚ ਡਿੱਗਣ ਕਾਰਨ 14 ਵਿਅਕਤੀ ਜ਼ਖਮੀ

ਲਖਨਊ, 13 ਅਕਤੂਬਰ (ਸ.ਬ.) ਗੋਰਖਪੁਰ- ਸੋਨੌਲੀ ਰੋਡ ਤੇ ਇਕ ਨਿੱਜੀ ਬੱਸ ਦੇ ਖੱਡ ਵਿੱਚ ਡਿੱਗਣ ਕਾਰਨ ਘੱਟੋ-ਘੱਟ 14 ਵਿਅਕਤੀ ਜ਼ਖਮੀ ਹੋ ਗਏ ਜਦਕਿ 3 ਯਾਤਰੀ ਗੰਭੀਰ ਜ਼ਖਮੀ ਹੋਏ ਹਨ| ਉਨ੍ਹਾਂ ਨੂੰ ਬੀ.ਆਰ.ਡੀ. ਮੈਡੀਕਲ ਕਾਲਜ ਗੋਰਖਪੁਰ ਵਿੱਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ| ਪੁਲੀਸ ਵੱਲੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ, ਇਹ ਬੱਸ ਸੋਨੌਲੀ ਤੋਂ ਗੋਰਖਪੁਰ ਜਾ ਰਹੀ ਸੀ|

Leave a Reply

Your email address will not be published. Required fields are marked *