ਬੱਸ ਦੇ ਪੁਲ ਤੋਂ ਹੇਠਾਂ ਡਿੱਗਣ ਕਾਰਨ 10 ਯਾਤਰੀ ਜ਼ਖ਼ਮੀ

ਹੈਦਰਾਬਾਦ, 11 ਅਗਸਤ (ਸ.ਬ.) ਤੇਲੰਗਾਨਾ ਵਿੱਚ ਅੱਜ ਇੱਕ ਬੱਸ ਦੇ ਪੁਲ ਤੋਂ ਹੇਠਾਂ ਡਿੱਗਣ ਕਾਰਨ 10 ਯਾਤਰੀ ਜ਼ਖ਼ਮੀ ਹੋ ਗਏ| ਇੱਕ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਹਾਦਸਾਗ੍ਰਸਤ ਬੱਸ ਤੇਲੰਗਾਨਾ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਸੀ ਅਤੇ ਘਟਨਾ ਭਦਾਦਰੀ ਕੋਠਾਗੁਡਮ ਜ਼ਿਲ੍ਹੇ ਵਿੱਚ ਵਾਪਰੀ|
ਉਨ੍ਹਾਂ ਦੱਸਿਆ ਕਿ ਚਾਲਕ ਵਲੋਂ ਬੱਸ ਉੱਤੇ ਸੰਤੁਲਨ ਗੁਆਉਣ ਕਾਰਨ ਇਹ ਹਾਦਸਾ ਵਾਪਰਿਆ| ਅਧਿਕਾਰੀ ਦਾ ਕਹਿਣਾ ਹੈ ਕਿ ਸਾਰੇ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਾਇਆ ਗਿਆ ਹੈ|

Leave a Reply

Your email address will not be published. Required fields are marked *