ਭਗਤ ਕਬੀਰ ਦੀ ਜੀਵਨੀ ਅਤੇ ਸਿੱਖਿਆਵਾਂ ਸਬੰਧੀ ਸੂਬਾ ਪੱਧਰੀ ਸੈਮੀਨਾਰ ਕਰਵਾਇਆ

ਐਸ ਏ ਐਸ ਨਗਰ, 11 ਅਪ੍ਰੈਲ (ਸ.ਬ.) ਭਗਤ ਕਬੀਰ ਵੈਲਫੇਅਰ ਫਾਉਡੇਸ਼ਨ ਵਲੋਂ ਭਗਤ ਕਬੀਰ ਜੀ ਦੀ ਜੀਵਨੀ ਅਤੇ ਸਿੱਖਿਆਵਾਂ ਸਬੰਧੀ ਸੂਬਾ ਪੱਧਰੀ ਸੈਮੀਨਾਰ ਰਤਨ ਪ੍ਰੋਫੈਸਨਲ ਕਾਲਜ ਸੈਕਟਰ 78 ਸੋਹਾਣਾ ਵਿਖੇ ਕਰਵਾਇਆ ਗਿਆ| ਇਸ ਮੌਕੇ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਅਕਾਲੀ ਦਲ ਦੇ ਹਲਕਾ ਮੁਹਾਲੀ ਦੇ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਵਿਸ਼ੇਸ ਮਹਿਮਾਨ ਸਨ| ਇਸ ਸਮਾਗਮ ਦੀ ਪ੍ਰਧਾਨਗੀ ਹਲਕਾ ਡੇਰਾਬਸੀ ਤੋਂ ਵਿਧਾਇਕ ਐਨ ਕੇ ਸ਼ਰਮਾ ਨੇ ਕੀਤੀ|
ਇਸ ਮੌਕੇ ਪੰਜਾਬ ਵਿਧਾਨਸਭਾ ਦੇ ਸਾਬਕਾ ਡਿਪਟੀ ਸਪੀਕਰ ਸ੍ਰ. ਬੀਰਦਵਿੰਦਰ ਸਿੰਘ, ਪੰਜਾਬੀ ਯੂਨੀਵਰਸਿਟੀ ਦੇ ਸੇਵਾ ਮੁਕਤ ਡਾਇਰੈਕਟਰ ਸ੍ਰ. ਹਰਭਜਨ ਸਿੰਘ, ਉਘੇ ਪੰਥਕ ਵਿਦਵਾਨ ਸ੍ਰ. ਸੁਰਿੰਦਰ ਸਿੰਘ, ਪੰਜਾਬੀ ਟ੍ਰਿਬਿਊਨ ਦੇ ਨਿਊਜ ਕੋਆਰਡੀਨੇਟਰ ਸ੍ਰ. ਹਮੀਰ ਸਿੰਘ ਨੇ ਸੰਬੋਧਨ ਕਰਦਿਆਂ ਭਗਤ ਕਬੀਰ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ| ਸਮਾਗਮ ਦੌਰਾਨ ਸਟੇਜ ਦਾ ਸੰਚਾਲਨ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਬੀਬੀ ਪਰਮਜੀਤ ਕੌਰ ਲਾਂਡਰਾ ਨੇ ਕੀਤਾ| ਇਸ ਮੌਕੇ ਲੇਬਰਫੈਡ ਪੰਜਾਬ ਦੇ ਐਮ ਡੀ ਪਰਮਿੰਦਰ ਸਿੰਘ ਸੋਹਾਣਾ, ਕਂੌਸਲਰ ਪਰਮਜੀਤ ਸਿੰਘ ਕਾਹਲੋਂ, ਕਮਲਜੀਤ ਕੌਰ, ਜਸਵੀਰ ਕੌਰ ਅਤਲੀ, ਕਮਲਜੀਤ ਸਿੰਘ ਰੂਬੀ, ਸੁਰਿੰਦਰ ਸਿੰਘ ਰੋਡਾ, ਅਸ਼ੋਕ ਝਾ, ਅਰੁਣ ਸ਼ਰਮਾ, ਸੁਖਦੇਵ ਸਿੰਘ, ਅਮਰੀਕ ਸਿੰਘ ਤਹਿਸੀਲਦਾਰ, ਫੂਲਰਾਜ ਸਿੰਘ, ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਅਮਰਿੰਦਰ ਸਿੰਘ, ਸੰਸਥਾ ਦੇ ਪ੍ਰਧਾਨ ਜਸਵੰਤ ਸਿੰਘ ਭੁੱਲਰ, ਚੇਅਰਮੈਨ ਸੁਖਵਿੰਦਰ ਸਿੰਘ ਗੋਲਡੀ, ਖਜਾਨਚੀ ਗਗਨਪ੍ਰੀਤ ਸਿੰਘ ਬਂੈਸ, ਜਨਰਲ ਸਕੱਤਰ ਪਰਦੀਪ ਸਿੰਘ ਹੈਪੀ ਵੀ ਮੌਜੂਦ ਸਨ|

Leave a Reply

Your email address will not be published. Required fields are marked *