ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਦਾ ਕੈਲੰਡਰ ਜਾਰੀ

ਐਸ ਏ ਐਸ ਨਗਰ, 5 ਜਨਵਰੀ (ਸ.ਬ.) ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ (ਰਜਿ.) ਵੱਲੋਂ 2019 ਦਾ ਪ੍ਰਕਾਸ਼ਿਤ ਕੈਲੰਡਰ ਸ੍ਰ. ਭੁਪਿੰਦਰਪਾਲ ਸਿੰਘ, ਕਮਿਸ਼ਨਰ ਨਗਰ ਨਿਗਮ ਐਸ.ਏ.ਐਸ.ਨਗਰ ਵੱਲੋਂ ਰੀਲੀਜ਼ ਕੀਤਾ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਗੁਰਮੇਲ ਸਿੰਘ ਮੋਜੋਵਾਲ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਪਿਛਲੇ ਸੱਤ ਸਾਲ ਤੋਂ ਹਰ ਸਾਲ ਕੈਲੰਡਰ ਛਾਪ ਕੇ ਵੰਡਿਆ ਜਾਂਦਾ ਹੈ ਜੋ ਫੇਜ਼ ਗਿਆਰਾਂ ਦੇ ਘਰ-ਘਰ ਅਤੇ ਨਾਲ ਲੱਗਦੇ ਫੇਜ਼-10 ਵਿੱਚ ਵੀ ਮੁਫਤ ਦਿੱਤਾ ਜਾਂਦਾ ਹੈ| ਇਸ ਵਿੱਚ ਪੰਜਾਬ ਸਰਕਾਰ ਦੀਆਂ ਛੁੱਟੀਆਂ ਤੋਂ ਇਲਾਵਾ ਜਨਤਾ ਦੀ ਸਹੂਲਤ ਲਈ ਦਸਵੀਂ, ਸੰਗਰਾਂਦ, ਪੂਰਨਮਾਸ਼ੀ ਅਤੇ ਮੱਸਿਆ ਦਾ ਵੀ ਜਿਕਰ ਹੁੰਦਾ ਹੈ| ਇਹ ਕੈਲੰਡਰ ਵਾਤਾਵਰਨ ਨੂੰ ਸ਼ੁੱਧ ਰੱਖਣ ਅਤੇ ਨਸ਼ਿਆ ਵਿਰੁੱਧ ਜਾਗਰੂਕ ਕਰਨ ਦਾ ਸੁਨੇਹਾ ਵੀ ਦਿੰਦਾ ਹੈ|
ਇਸ ਮੌਕੇ ਮਿਉਂਸਪਲ ਕੌਂਸਲਰ ਪਰਮਜੀਤ ਸਿੰਘ ਕਾਹਲੋਂ ਅਤੇ ਸ੍ਰ. ਕੁਲਜੀਤ ਸਿੰਘ ਬੇਦੀ ਸੁਸਾਇਟੀ ਦੇ ਜਨਰਲ ਸਕੱਤਰ ਬਲਬੀਰ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਗਿੱਲ, ਪ੍ਰੈਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ, ਮੈਂਬਰ ਸੁਰਿੰਦਰ ਸਿੰਘ, ਸਵਰਨ ਰਾਮ ਅਤੇ ਬਲਬੀਰ ਸਿੰਘ 48-ਸੀ ਵੀ ਹਾਜਰ ਸਨ|

Leave a Reply

Your email address will not be published. Required fields are marked *