ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵਲੋਂ ਫੇਜ਼ 11 ਵਿੱਚ ਕਾਂਗਰਸ ਘਾਹ ਖਤਮ ਕਰਨ ਦੀ ਮੁਹਿੰਮ ਸ਼ੁਰੂ

ਐਸ ਏ ਐਸ ਨਗਰ, 9 ਮਾਰਚ (ਸ.ਬ.) ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵਲੋਂ ਫੇਜ਼ 11 ਵਿੱਚ ਕਾਂਗਰਸ ਘਾਹ ਅਤੇ ਭੰਗ ਨੂੰ ਖਤਮ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਸ੍ਰ. ਗੁਰਮੇਲ ਸਿੰਘ ਮੋਜੋਵਾਲ ਨੇ ਦੱਸਿਆ ਕਿ ਇਹ ਮੁਹਿੰਮ ਇਕ ਹਫਤਾ ਜਾਰੀ ਰਹੇਗੀ| ਇਸ ਮੁਹਿੰਮ ਦੌਰਾਨ ਫੇਜ਼ 11 ਦੇ ਵੱਖ ਵੱਖ ਇਲਾਕਿਆਂ ਵਿਚੋਂ ਕਾਂਗਰਸ ਘਾਹ ਅਤੇ ਭੰਗ ਨੂੰ ਖਤਮ ਕੀਤਾ ਜਾ ਰਿਹਾ ਹੈ| ਉਹਨਾਂ ਕਿਹਾ ਕਿ ਕਾਂਗਰਸ ਘਾਹ ਅਤੇ ਭੰਗ ਖਤਰਨਾਕ ਬੂਟੀਆਂ ਹਨ| ਜਿਹਨਾਂ ਤੋਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲ ਸਕਦੀਆਂ ਹਨ ਇਸ ਲਈ ਇਹਨਾਂ ਦਾ ਖਾਤਮਾ ਕਰਨਾ ਜਰੂਰੀ ਹੈ|
ਇਸ ਮੌਕੇ ਸੁਸਾਇਟੀ ਦੇ ਜਨਰਲ ਸਕੱਤਰ ਬਲਬੀਰ ਸਿੰਘ ਖਾਲਸਾ, ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਗਿੱਲ, ਮਂੈਬਰ ਅਮਰਜੀਤ ਸਿੰਘ, ਜਸਪਾਲ ਸਿੰਘ, ਹਿਸ਼ਆਰ ਚੰਦ ਸਿੰਗਲਾ, ਮਲੂਕ ਸਿੰਘ, ਸੁਰਿੰਦਰ ਸਿੰਘ ਵੀ ਮੌਜੂਦ ਸਨ|

Leave a Reply

Your email address will not be published. Required fields are marked *