ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਵੱਲੋਂ ਖੂਨਦਾਨ ਕੈਂਪ ਆਯੋਜਿਤ

ਐਸ ਏ ਐਸ ਨਗਰ, 5 ਜਨਵਰੀ (ਸ.ਬ.) ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਮੁਹਾਲੀ ਵੱਲੋਂ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੌਥਾ ਵਿਸ਼ਾਲ ਖੂਨਦਾਨ ਕੈਂਪ ਫੇਜ਼ 11 ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਿਵਲ ਹਸਪਤਾਲ ਫੇਜ਼ 6 ਮੁਹਾਲੀ ਦੇ ਸਹਿਯੋਗ ਨਾਲ ਲਗਾਇਆ ਗਿਆ| ਕੈਂਪ ਦਾ ਉਦਘਾਟਨ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜੱਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ ਵੱਲੋਂ ਕੀਤਾ ਗਿਆ| ਉਨ੍ਹਾਂ ਖੂਨਦਾਨੀਆਂ ਨੂੰ ਸਰਟੀਫਿਕੇਟ ਵੀ ਵੰਡੇ|
ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਕੁੰਭੜਾ ਨੇ ਸੰਸਥਾ ਦੇ ਇਸ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮੌਜੂਦਾ ਸਮੇਂਂ ਵਿੱਚ ਖੂਨਦਾਨ ਹੀ ਸਭ ਤੋਂ ਵੱਡਾ ਦਾਨ ਸਮਝਿਆ ਜਾਂਦਾ ਹੈ|  ਖੂਨ ਇੱਕ ਅਜਿਹੀ ਹੈ ਚੀਜ਼ ਹੈ ਜਿਸ ਦਾ ਹੋਰ ਕੋਈ ਬਦਲ ਨਹੀਂ ਹੈ| ਕਿਸੇ ਵੀ ਵਿਅਕਤੀ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਵਿਅਕਤੀ ਨੂੰ ਜੀਵਨਦਾਨ ਦੇ ਸਕਦਾ ਹੈ| ਉਨ੍ਹਾਂ ਹੋਰਨਾਂ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਵੱਧ ਤੋਂ ਵੱਧ ਖੂਨਦਾਨ ਕੈਂਪ ਲਗਾਏ ਜਾਣ ਤਾਂ ਜੋ ਕਿਸੇ ਵਿਅਕਤੀ ਦੀ ਜਾਨ ਖੂਨ ਦੀ ਕਮੀ ਕਾਰਨ ਨਾ ਜਾ ਸਕੇ|
ਇਸ ਮੌਕੇ ਸੁਸਾਇਟੀ ਦੇ ਸਰਪ੍ਰਸਤ ਅਮਰ ਸਿੰਘ ਰੰਧਾਵਾ, ਚੇਅਰਮੈਨ ਬਚਿੱਤਰ ਸਿੰਘ ਟਿਵਾਣਾ, ਪ੍ਰਧਾਨ ਗੁਰਮੇਲ ਸਿੰਘ ਮੌਜੇਵਾਲ, ਬਲਬੀਰ ਸਿੰਘ ਖਾਲਸਾ ਜਨਰਲ ਸਕੱਤਰ, ਰਣਬੀਰ ਸਿੰਘ ਤੋਕੀ, ਹਰਪਾਲ ਸਿੰਘ ਸੋਢੀ ਪ੍ਰਧਾਨ ਗੁਰਦੁਆਰਾ ਕਮੇਟੀ ਆਦਿ ਵੱਲੋਂ ਜਥੇਦਾਰ ਕੁੰਭੜਾ ਨੂੰ ਸਿਰੋਪਾ ਭੇਂਟ ਕਰਕੇ ਸਨਮਾਨਿਤ ਵੀ ਕੀਤਾ ਗਿਆ|  ਇਸ ਮੌਕੇ ਜਸਵੰਤ ਸਿੰਘ ਸਚਦੇਵਾ, ਹਰਮੀਤ ਸਿੰਘ ਗਿੱਲ, ਅਮਰਜੀਤ ਸਿੰਘ ਨਰ, ਬਲਵੀਰ ਸਿੰਘ, ਹਰਬੰਸ ਸਿੰਘ, ਮਲੌਕ ਸਿੰਘ, ਅਜਿੰਦਰ ਸਿੰਘ, ਹਰਦੇਵ ਸਿੰਘ ਕਲੇਰ, ਰਣਜੀਤ ਸਿੰਘ, ਲਾਭ ਸਿੰਘ ਅਤੇ ਤਰਸੇਮ ਸਿੰਘ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *