ਭਗਤ ਪੂਰਨ ਸਿੰਘ ਸੁਸਾਇਟੀ ਵਲੋ— ਸਾਲ 2021 ਦਾ ਕਲੰਡਰ ਜਾਰੀ
ਐਸ ਏ ਐਸ ਨਗਰ, 29 ਦਸੰਬਰ (ਸ.ਬ.) ਭਗਤ ਪੂਰਨ ਸਿੰਘ ਵਾਤਾਵਰਨ ਸੰਭਾਲ ਸੁਸਾਇਟੀ ਦਾ ਸਾਲ 2021 ਦਾ ਕਲੰਡਰ ਨਗਰ ਨਿਗਮ ਦੇ ਕਮਿਸ਼ਨਰ ਡਾ ਕਮਲ ਕੁਮਾਰ ਗਰਗ ਵਲੋ— ਜਾਰੀ ਕੀਤਾ ਗਿਆ।
ਸੁਸਾਇਟੀ ਦੇ ਪ੍ਰਧਾਨ ਗੁਰਮੇਲ ਸਿੰਘ ਮੌਜੋਵਾਲ ਨੇ ਦੱਸਿਆ ਕਿ ਇਸ ਸਾਲ ਦਾ ਕਲੰਡਰ ਕਿਸਾਨੀ ਸੰਘਰਸ਼ ਨੂੰ ਸਮਰਪਿਤ ਹੈ। ਇਹ ਸੁਸਾਇਟੀ ਦਾ ਨੌਵਾਂ ਕਲੰਡਰ ਹੈ। ਜੋ ਹਰ ਸਾਲ ਛਾਪ ਕੇ ਸਮੂਹ ਫੇਜ਼-ਗਿਆਰਾਂ ਅਤੇ ਵੱਖ-ਵੱਖ ਗੁਰਦੁਆਰਿਆਂ, ਮੰਦਰਾਂ ਅਤੇ ਸਰਕਾਰੀ ਦਫਤਰਾਂ ਵਿਚ ਪਹੁੰਚਾਇਆ ਜਾਂਦਾ ਹੈ। ਇਸ ਮੌਕੇ ਸੁਸਾਇਟੀ ਮੈ—ਬਰ ਹਰਮੀਤ ਸਿੰਘ ਗਿੱਲ, ਬਲਬੀਰ ਸਿੰਘ, ਅਮਰਜੀਤ ਕੌਰ, ਧਰਮਪਾਲ ਹੁਸ਼ਿਆਰਪੁਰੀ ਅਤੇ ਸੁਰਿੰਦਰ ਸਿੰਘ ਹਾਜ਼ਰ ਸਨ।