ਭਗਤ ਰਵਿਦਾਸ ਦੀਆਂ ਸਿੱਖਿਆਵਾਂ ਉੱਪਰ ਅਮਲ ਕੀਤਾ ਜਾਵੇ: ਬਲਬੀਰ ਸਿੱਧੂ

ਐਸ ਏ ਐਸ ਨਗਰ, 10 ਫਰਵਰੀ (ਸ.ਬ.) ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਪਿੰਡ ਤੰਗੋਰੀ, ਮਾਣਕਪੁਰ ਕੱਲਰ, ਕੁਰੜਾ ਅਤੇ ਮੁਹਾਲੀ ਦੇ ਫੇਜ਼ ਸੱਤ ਵਿਖੇ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਸਬੰਧੀ ਆਯੋਜਿਤ ਧਾਰਮਿਕ ਸਮਾਗਮਾਂ ਵਿੱਚ ਆਪਣੀ ਹਾਜਰੀ ਲਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੱਗੇ ਨਤਮਸਤਕ ਹੁੰਦੇ ਹੋਏ ਪ੍ਰਮਾਤਮਾਂ ਦਾ ਆਸ਼ੀਰਵਾਦ ਲਿਆ| ਇਸ ਮੌਕੇ ਬੋਲਦਿਆਂ ਸ. ਸਿੱਧੂ ਨੇ ਕਿਹਾ ਕਿ ਭਗਤ ਰਵਿਦਾਸ ਵੱਲੋਂ ਮਨੁਖਤਾਂ ਨੂੰ ਜਾਤ-ਪਾਤ ਤੋਂ ਉੱਪਰ ਉਠ ਕੇ ਪ੍ਰਮਾਤਮਾ ਦਾ ਨਾਮ ਜਪਣ ਦੀ ਸੇਧ ਦਿੱਤੀ ਗਈ| ਭਗਤ ਰਵਿਦਾਸ ਜੀ ਨੇ ਭਟਕੇ ਹੋਏ ਲੋਕਾਂ ਨੂੰ ਸੱਚ ਦਾ ਰਾਹ ਵਿਖਾਇਆ ਅਤੇ ਅਕਾਲੀ ਪੁਰਖ ਪ੍ਰਮਾਤਮਾ ਦੇ ਚਰਨਾਂ ਨਾਲ ਜੋੜਿਆ| ਉਨ੍ਹਾਂ ਕਿਹਾ ਕਿ ਭਗਤ ਜੀ ਵੱਲੋਂ ਦਿੱਤੀਆਂ ਸਿੱਖਿਆਵਾਂ ਤੇ ਚਲ ਕੇ ਲੋਕ ਆਪਣਾ ਜੀਵਨ ਸਫਲਾ ਕਰ ਸਕਦੇ ਹਨ|
ਇਸ ਮੌਕੇ ਵੱਖ-ਵੱਖ ਥਾਵਾਂ ਤੇ ਪਹੁੰਚਣ ਤੇ ਪ੍ਰਬੰਧਕਾਂ ਨੇ ਵਿਧਾਇਕ ਸ. ਸਿੱਧੂ ਨੂੰ ਸਨਮਾਨਿਤ ਕੀਤਾ| ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਠਾਂ ਦੇ ਭੋਗ ਪਾਏ ਗਏ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ| ਇਸ ਮੌਕੇ ਹੋਰਨਾਂ ਤੌਂ ਇਲਾਵਾ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਠੇਕੇਦਾਰ ਮੋਹਣ ਸਿੰਘ ਬਠਲਾਣਾ, ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਤੰਗੋਰੀ ਬਲਦੇਵ ਸਿੰਘ, ਸਾਬਕਾ ਸਰਪੰਚ ਮਨਜੀਤ ਸਿੰਘ ਤੰਗੋਰੀ, ਮੋਹਣ ਸਿੰਘ ਤੰਗੋਰੀ, ਅਜੈਬ ਸਿੰਘ ਬਾਕਰਪੁਰ, ਸਾਬਕਾ ਸਰਪੰਚ ਕੁਰੜਾ ਦਵਿੰਦਰ ਸਿੰਘ ਤੋਂ ਇਲਾਵਾ ਸੰਗਤ ਹਾਜਰ ਸੀ |

Leave a Reply

Your email address will not be published. Required fields are marked *