ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ ਵਿੱਚ ਚੁੱਕਾਂਗਾ : ਮਾਨ

ਬੰਗਾ, 25 ਮਈ (ਸ.ਬ.) ਜਿਨ੍ਹਾਂ ਗੋਰਿਆਂ ਨੂੰ ਭਜਾਉਣ ਲਈ ਸ਼ਹੀਦ ਭਗਤ ਸਿੰਘ ਵਰਗੇ ਯੋਧਿਆਂ ਨੇ ਕੁਰਬਾਨੀਆਂ ਕੀਤੀਆਂ, ਅੱਜ ਉਨ੍ਹਾਂ ਗੋਰਿਆਂ ਦੇ ਮੁਲਕਾਂ ਵਿੱਚ ਦਿਹਾੜੀਆਂ ਕਰਨ ਲਈ ਸਾਡੇ ਨੌਜਵਾਨ ਆਈਲੈਟਸ ਦਾ ਸਹਾਰਾ ਲੈ ਕੇ ਲੱਖਾਂ ਰੁਪਏ ਖ਼ਰਚ ਕਰਕੇ ਇੱਥੋਂ ਭੱਜ ਰਹੇ ਹਨ, ਕਿਉਂਕਿ ਦੇਸ਼ ਆਜ਼ਾਦ ਹੋਣ ਤੋਂ ਬਾਅਦ ਵੀ ਸਾਡੇ ਲੀਡਰਾਂ ਨੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਪ੍ਰਤੀ ਸੁਹਿਰਦਤਾ ਨਹੀਂ ਵਿਖਾਈ| ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸੰਗਰੂਰ ਤੋਂ ਲੋਕ ਸਭਾ ਚੋਣ ਜਿੱਤਣ ਉਪਰੰਤ ਭਗਵੰਤ ਮਾਨ ਮੈਂਬਰ ਪਾਰਲੀਮੈਂਟ ਨੇ ਸ਼ਹੀਦਾਂ ਦੀ ਸਮਾਰਕ ਤੇ ਸਿਜਦਾ ਕਰਨ ਉਪਰੰਤ ਕੀਤਾ|
ਉਨ੍ਹਾਂ ਕਿਹਾ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਲਈ ਉਹ ਲੋਕ ਸਭਾ ਵਿੱਚ ਮੁੱਦਾ ਰੱਖਣਗੇ| ਮਾਨ ਨੇ ਕਿਹਾ ਇਨ੍ਹਾਂ ਚੋਣਾਂ ਵਿੱਚ ਕੈਪਟਨ ਅਤੇ ਬਾਦਲਾਂ ਨੇ ਦੋਸਤੀ ਵਾਲਾ ਮੈਚ ਖੇਡ ਕੇ ਲੋਕਾਂ ਨੂੰ ਬੁੱਧੂ ਬਣਾਇਆ ਹੈ| ਦੋਹਾਂ ਦੀ ਖੇਡ ਆਪਣੀਆਂ ਘਰ ਵਾਲੀਆਂ ਨੂੰ ਜਿਤਾਉਣ ਤੱਕ ਸੀਮਤ ਸੀ|

Leave a Reply

Your email address will not be published. Required fields are marked *