ਭਗਵੰਤ ਮਾਨ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ ਕੇਜਰੀਵਾਲ

ਨਵੀਂ ਦਿੱਲੀ, 1 ਅਗਸਤ (ਸ.ਬ.) ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ਹਾਲ ਜਾਨਣ ਲਈ ਕੇਜਰੀਵਾਲ, ਸਿਸੋਦੀਆ ਅਤੇ ਸੰਜੇ ਸਿੰਘ ਹਸਪਤਾਲ ਪਹੁੰਚੇ ਹਨ| ਗੁਰਦੇ ਵਿੱਚ ਪੱਥਰੀ ਦੀ ਸ਼ਿਕਾਇਤ ਮਗਰੋਂ ਉਨ੍ਹਾਂ ਨੂੰ ਆਰ.ਐਮ.ਐਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ| ਉਹ ਪਿਛਲੇ 2 ਦਿਨਾਂ ਤੋਂ ਦਾਖ਼ਲ ਦੱਸੇ ਜਾ ਰਹੇ ਹਨ| ਭਗਵੰਤ ਮਾਨ ਦੀਆਂ ਹਸਪਤਾਲ ਵਿੱਚ ਦਾਖ਼ਲ ਹੋਣ ਦੀਆਂ ਤਸਵੀਰਾਂ ਵੀ ਸਾਹਮਣੇ ਆਈਆਂ ਸਨ|

Leave a Reply

Your email address will not be published. Required fields are marked *