ਭਗਵੰਤ ਸਿੰਘ ਗੀਗੇਮਾਜਰਾ ਦੀ ਅਗਵਾਈ ਵਿੱਚ ਲੰਗਰ ਦੀਆਂ ਰਸਦਾਂ ਲੈ ਕੇ 6ਵਾਂ ਜਥਾ ਦਿੱਲੀ ਲਈ ਰਵਾਨਾ

ਐਸ. ਏ. ਐਸ. ਨਗਰ, 25 ਜਨਵਰੀ (ਸ.ਬ.) ਪਿੰਡ ਗੀਗੇਮਾਜਰਾ ਵਿਖੇ ਗੁਰਦੁਆਰਾ ਸਾਹਿਬ ਵਿੱਚ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਅਰਦਾਸ ਕਰਨ ਉਪਰੰਤ ਸਾਰੇ ਪਿੰਡ ਵਾਸੀਆਂ ਦੀ ਹਾਜਰੀ ਵਿੱਚ ਵੇਰਕਾ ਮਿਲਕ ਪਲਾਂਟ ਮੁਹਾਲੀ ਦੇ ਡਾਇਰੈਕਟਰ ਭਗਵੰਤ ਸਿੰਘ ਗੀਗੇਮਾਜਰਾ ਦੀ ਅਗਵਾਈ ਵਿੱਚ ਪਿੰਡ ਤੋਂ 6ਵਾਂ ਜਥਾ ਲੰਗਰ ਦੀਆਂ ਰਸਦਾਂ ਲੈ ਕੇ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਭਗਵੰਤ ਸਿੰਘ ਗੀਗੇਮਾਜਰਾ ਨੇ ਕਿਹਾ ਕਿ ਦਿੱਲੀ ਸੰਘਰਸ਼ ਵਿੱਚ ਸ਼ਾਮਿਲ ਹੋਣ ਲਈ ਨੌਜਵਾਨਾਂ ਅੰਦਰ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਗੀਗੇਮਾਜਰਾ ਨੇ ਕਿਹਾ ਕਿ ਕਿਸਾਨਾਂ ਨੂੰ ਦਿੱਲੀ ਵਿੱਚ ਟਰੈਕਟਰ ਪਰੇਡ ਲਈ ਮਿਲੀ ਇਜਾਜਤ ਵੀ ਕਿਸਾਨੀ ਸੰਘਰਸ਼ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਕੇਂਦਰ ਸਰਕਾਰ ਵਲੋਂ ਬਣਾਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾ ਕੇ ਕਿਸਾਨ ਭਰਾ ਆਪਣੇ ਘਰਾਂ ਨੂੰ ਪਰਤਣਗੇ। ਇਸ ਮੌਕੇ ਯੂਥ ਆਗੂ ਦਲਜੀਤ ਸਿੰਘ, ਲਖਮੀਰ ਸਿੰਘ, ਅਵਤਾਰ ਸਿੰਘ ਨੇ ਕਿਹਾ ਕਿ ਹੁਣ ਅਸੀਂ ਸਾਰੇ ਨੌਜਵਾਨ ਦਿੱਲੀ ਤੋਂ ਜਿੱਤ ਕੇ ਹੀ ਘਰ ਵਾਪਸ ਮੁੜਾਂਗੇ। ਇਸ ਮੌਕੇ ਗੁਰਚਰਨ ਸਿੰਘ ਗੀਗੇਮਾਜਰਾ, ਜਸਵੀਰ ਸਿੰਘ, ਜਿੰਦਰ ਸਿੰਘ, ਸਿਕੰਦਰ ਸਿੰਘ, ਕਾਕਾ ਸਿੰਘ, ਗੁਰਮੀਤ ਸਿੰਘ, ਕਮਲੂ, ਜੱਗੀ ਸਿੰਘ, ਗੁਰਮੀਤ ਸਿੰਘ, ਨਵਜੋਤ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *