ਭਲਕੇ ਕਾਂਗਰਸ ਦੀ ਰੈਲੀ ਨੂੰ ਸੰਬੋਧਨ ਕਰਨਗੇ ਨਵਜੋਤ ਸਿੰਘ ਸਿੱਧੂ

ਐਸ.ਏ.ਐਸ. ਨਗਰ 27 ਜਨਵਰੀ (ਸ.ਬ.) ਸਾਬਕਾ ਕ੍ਰਿਕਟਰ ਅਤੇ ਕਾਂਗਰਸ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ 28 ਜਨਵਰੀ ਨੂੰ ਮੁਹਾਲੀ ਆ ਰਹੇ ਹਨ| ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਨਵਜੋਤ ਸਿੰਘ ਸਿੱਧੂ 28 ਜਨਵਰੀ ਨੂੰ ਮੁਹਾਲੀ ਦੇ ਦੁਸ਼ਹਿਰਾ ਗ੍ਰਾਊਂਡ ਵਿਖੇ ਬਾਅਦ ਦੁਪਹਿਰ ਕਾਂਗਰਸੀ ਉਮੀਦਵਾਰ ਬਲਬੀਰ ਸਿੰਘ ਸਿੱਧੂ ਦੇ ਹੱਕ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ|

Leave a Reply

Your email address will not be published. Required fields are marked *