ਭਲਕੇ ਤਖਤ ਸ੍ਰੀ ਪਟਨਾ ਸਾਹਿਬ ਵਿੱਚ ਮੱਥਾ ਟੇਕਣਗੇ ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ, 2 ਜਨਵਰੀ (ਸ.ਬ.) ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਜਨਮ ਦਿਹਾੜੇ ਮੌਕੇ ਮਨਾਏ ਜਾ ਰਹੇ ਜਸ਼ਨਾਂ ਵਿੱਚ ਹਿੱਸਾ ਲੈਣ ਵਾਸਤੇ ਮੰਗਲਵਾਰ ਨੂੰ ਪਵਿੱਤਰ ਤਖਤ ਸ੍ਰੀ ਪਟਨਾ ਸਾਹਿਬ ਗੁਰਦੁਆਰਾ ਵਿਖੇ ਮੱਥਾ ਟੇਕਣਗੇ|
ਕੈਪਟਨ ਅਮਰਿੰਦਰ ਮੰਗਲਵਾਰ  ਸਵੇਰੇ ਸ੍ਰੀ ਪਟਨਾ ਸਾਹਿਬ ਵਿੱਚ ਮੱਥਾ  ਟੇਕਣਗੇ, ਜਿਨ੍ਹਾਂ ਨੂੰ ਤਖਤ ਸ੍ਰੀ ਹਰਮੰਦਿਰ ਸਾਹਿਬ ਵੀ ਕਿਹਾ ਜਾਂਦਾ ਹੈ|
ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਨੂੰ ਪਟਨਾ, ਬਿਹਾਰ ਵਿਖੇ ਹੋਇਆ ਸੀ ਅਤੇ ਉਨ੍ਹਾਂ ਨੇ ਆਪਣੇ ਸ਼ੁਰੂਆਤੀ ਸਾਲ ਇਸੇ ਸ਼ਹਿਰ ਵਿੱਚ ਗੁਜਾਰੇ ਸਨ, ਜਿਸਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨ ਪੈਣ ਦਾ ਸਨਮਾਨ ਵੀ ਮਿਲਿਆ| ਇਸ ਗੁਰਦੁਆਰਾ ਸਾਹਿਬ ਦਾ ਨਿਰਮਾਣ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਯਾਦ ਵਿੱਚ ਕੀਤਾ ਗਿਆ ਸੀ ਅਤੇ ਹਰ ਸਾਲ ਇਥੇ ਲੱਖਾਂ ਸਿੱਖ ਸ਼ਰਧਾਲੂ ਇਕੱਠੇ ਹੁੰਦੇ ਹਨ|

Leave a Reply

Your email address will not be published. Required fields are marked *