ਭਲਕੇ ਮਨਾਇਆ ਜਾਵੇਗਾ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਆਗਮਨ ਪੁਰਬ

ਐਸ.ਏ.ਐਸ.ਨਗਰ, 13 ਜੁਲਾਈ (ਸ.ਬ.) ਸਥਾਨਕ ਫੇਜ਼ 2 ਦੇ ਗੁਰਦੁਆਰਾ ਸਾਹਿਬਜ਼ਾਦਾ ਅਜੀਤ ਸਿੰਘ ਵਲੋਂ ਗੁਰਦੁਆਰਾ ਤਾਲਮੇਲ  ਕਮੇਟੀ ਦੇ ਸਹਿਯੋਗ ਨਾਲ ਭਲਕੇ 14 ਜੁਲਾਈ ਨੂੰ ਸ੍ਰੀ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦਾ ਆਗਮਨ ਪੁਰਬ ਮਨਾਇਆ ਜਾਵੇਗਾ|
ਇਸ ਸੰਬਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਤਾਲਮੇਲ ਕਮੇਟੀ ਦੇ ਪ੍ਰਧਾਨ ਸ੍ਰ. ਜੋਗਿੰਦਰ ਸਿੰਘ ਸੋਂਧੀ ਨੇ ਦੱਸਿਆ ਕਿ ਸਵੇਰੇ ਸਾਢੇ ਸੱਤ ਵਜੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਜਾਣਗੇ| ਇਸ ਤੋਂ ਬਾਅਦ ਗੁਰਸਿੱਖ ਇਸਤਰੀ ਸਤਿਸੰਗ ਸਭਾ ਸੋਹਾਣਾ ਵੱਲੋਂ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ| ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ| ਉਹਨਾਂ ਦੱਸਿਆ ਕਿ ਇਸ ਦੌਰਾਨ ਕੋਰੋਨਾ ਮਾਹਾਂਮਾਰੀ ਦੇ ਚਲਦਿਆਂ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣ ਕਰਦਿਆਂ ਸੰਗਤਾਂ ਨੂੰ ਆਪਣੇ ਘਰ ਤੋਂ ਹੀ ਲੰਗਰ ਲਈ ਪ੍ਰਸ਼ਾਦੇ ਬਣਾਉਣ ਲਈ ਕਿਹਾ ਗਿਆ ਹੈ|

Leave a Reply

Your email address will not be published. Required fields are marked *