ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਦਾ ਹੈ ਬਕਰੀਦ ਦਾ ਤਿਉਹਾਰ : ਬਲਬੀਰ ਸਿੰਘ ਸਿੱਧੂ

ਐਸ.ਏ.ਐਸ. ਨਗਰ, 1 ਅਗਸਤ (ਸ.ਬ.) ਬਕਰੀਦ ਦਾ ਤਿਉਹਾਰ ਕੁਰਬਾਨੀ ਅਤੇ ਸਾਂਝੀਵਾਲਤਾ ਦਾ ਪ੍ਰਤੀਕ ਹੈ ਅਤੇ ਹਰ ਕਿਸੇ ਨੂੰ ਸਰਬੱਤ ਦੇ ਭਲੇ ਲਈ ਕਾਰਜਸ਼ੀਲ ਹੋਣ ਲਈ ਵੀ ਪ੍ਰੇਰਿਤ ਕਰਦਾ ਹੈ| ਇਹ ਗੱਲ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ  ਨਾਲ ਮੁਲਾਕਾਤ ਕਰਨ ਅਤੇ ਉਹਨਾਂ ਨੂੰ ਮੁਬਾਰਕਬਾਦ  ਦੇਣ ਮੌਕੇ ਆਖੀ| ਉਹਨਾਂ ਕਿਹਾ ਕਿ ਬਕਰੀਦ ਦਾ ਤਿਉਹਾਰ ਲੋਕਾਂ ਦੇ ਆਪਸੀ ਪਿਆਰ, ਏਕਤਾ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਨੂੰ ਮਜ਼ਬੂਤ ਕਰਦਾ ਹੈ ਅਤੇ ਹਰ ਧਰਮ ਦੇ ਲੋਕਾਂ ਵਿੱਚ ਆਪਣੇ ਧਰਮ, ਕੌਮ ਅਤੇ ਦੇਸ਼ ਪ੍ਰਤੀ ਸ਼ਰਧਾ ਅਤੇ ਬਲੀਦਾਨ ਦੀ ਮਜ਼ਬੂਤ ਭਾਵਨਾ ਭਰਦਾ ਹੈ|
ਉਨ੍ਹਾਂ ਕਿਹਾ ਕਿ ਈਦ ਦਾ ਤਿਉਹਾਰ ਸਿਰਫ਼ ਮੁਸਲਮਾਨਾਂ ਦਾ ਹੀ ਨਹੀਂ ਸਗੋਂ ਸਮੁੱਚੀ ਲੋਕਾਈ ਦਾ ਮੁਕੱਦਸ ਤਿਉਹਾਰ ਹੈ ਅਤੇ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਸਾਂਝੀਵਾਲਤਾ ਦੀ ਸੱਚੀ ਭਾਵਨਾ ਨਾਲ ਮਨਾਇਆ ਜਾਣਾ ਚਾਹੀਦਾ ਹੈ| ਉਨ੍ਹਾਂ ਲੋਕਾਂ ਨੂੰ ਨਫ਼ਰਤੀ ਅਤੇ ਫੁੱਟਪਾਊ ਸ਼ਕਤੀਆਂ ਦੇ ਮੁਕਾਬਲੇ ਲਈ ਪਿਆਰ, ਸਾਂਝ ਅਤੇ ਹਮਰਦਰਦੀ ਦੀ ਭਾਵਨਾ ਨਾਲ ਵਿਚਰਨ ਦਾ ਸੱਦਾ ਦਿਤਾ| 
ਇਸ ਮੌਕੇ ਗਿੱਦੜਬਾਹਾ ਦੇ ਵਿਧਾਇਕ ਰਾਜਾ ਅਮਰਿੰਦਰ ਸਿੰਘ, ਹਲਕਾ ਬਸੀ ਪਠਾਣਾਂ ਦੇ ਵਿਧਾਇਕ ਗੁਰਪ੍ਰੀਤ ਸਿੰਘ ਜੀ.ਪੀ., ਸਿਹਤ ਮੰਤਰੀ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ,  ਦਿਲਵਰ ਖ਼ਾਨ, ਡਾ. ਅਬਦੁਲ ਸਿਤਾਰ, ਬਹਾਦਰ ਖ਼ਾਨ, ਸੁਲਤਾਨ ਖ਼ਾਨ, ਜੀ ਐਸ ਰਿਆੜ ਆਦਿ ਮੌਜੂਦ ਸਨ|

Leave a Reply

Your email address will not be published. Required fields are marked *