ਭਾਈ ਘਨੱਈਆ ਜੀ ਦੇ 300 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ

ਐਸ ਏ ਐਸ ਨਗਰ, 17 ਅਕਤੂਬਰ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਭਾਈ ਘਨੱਈਆ ਜੀ ਦੇ 300 ਸਾਲਾ ਬਰਸੀ ਸਮਾਗਮ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਗਿਆ| ਇਸ ਦਿਹਾੜੇ ਦੀ ਖੁਸ਼ੀ ਵਿੱਚ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਧਾਰਮਿਕ ਸਮਾਗਮ ਵਿੱਚ ਭਾਈ ਗੁਰਨਾਮ ਸਿੰਘ ਦੇ ਇਨਟਰਨੈਸ਼ਨਲ ਪੰਥਕ ਢਾਡੀ ਜੱਥੇ ਭਾਈ ਘਨਈਆ ਜੀ ਦਾ ਜੀਵਨ ਬ੍ਰਿਤਾਂਤ ਅਤੇ ਉਨਾਂ ਦੇ ਸੰਨ 1718 ਈ ਵਿੱਚ ਸੱਚਖੰਡ ਗਮਨ ਬਾਰੇ ਸੰਗਤਾਂ ਨੂੰ ਵਿਸਥਾਰ ਸਾਹਿਤ ਢਾਡੀ ਵਾਰਾਂ ਵਿੱਚ ਸੁਣਾਇਆ| ਭਾਈ ਰਵਿੰਦਰ ਸਿੰਘ ਦੇ ਪੰਥ ਪ੍ਰਸਿੱਧ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ| ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਭਾਈ ਘਨੱਈਆ ਜੀ ਦੀ ਜੰਗ ਵਿੱਚ ਜਖਮੀ ਹੋਏ ਸਿਪਾਹੀਆਂ ਪ੍ਰਤੀ ਜਲ ਦੀ ਸੇਵਾ ਤੋਂ ਖੁਸ਼ ਹੋ ਕੇ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੁਆਰਾ ਜਖਮੀ ਹੋਏ ਸੈਨਿਕਾਂ ਦੀ ਸੇਵਾ ਲਈ ਮੱਲਮ ਪੱਟੀ ਬਖਸ਼ਿਸ਼ ਕਰਨ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਵਿਸਥਾਰ ਵਿੱਚ ਸੁਣਾਇਆ|
ਇਸ ਤੋਂ ਇਲਾਵਾ ਭਾਈ ਗੁਰਦੀਪ ਸਿੰਘ ਖੰਨਾ, ਬਾਬਾ ਪ੍ਰਿਤਪਾਲ ਸਿੰਘ, ਭਾਈ ਗੁਰਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਜੋਗਿੰਦਰ ਸਿੰਘ, ਭਾਈ ਧਰਮ ਸਿੰਘ, ਭਾਈ ਤੇਜਿੰਦਰ ਸਿੰਘ, ਝਾਮਪੁਰ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਸੁਰਜੀਤ ਸਿੰਘ, ਭਾਈ ਬਹਾਦਰ ਸਿੰਘ ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਸਵੰਤ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਨਿਹਾਲ ਕੀਤਾ| ਮੰਚ ਸੰਚਾਲਕ ਦੀ ਸੇਵਾ ਭਾਈ ਧੰਨਾ ਸਿੰਘ ਨੇ ਨਿਭਾਈ|

Leave a Reply

Your email address will not be published. Required fields are marked *