ਭਾਈ ਜੈਤਾ ਜੀ ਦੀ ਯਾਦ ਵਿੱਚ ਨਗਰ ਕੀਰਤਨ 8 ਸਤੰਬਰ ਨੂੰ

ਐਸ ਏ ਐਸ ਨਗਰ, 6 ਸਤੰਬਰ (ਸ.ਬ.) ਸ਼ਹੀਦ ਭਾਈ ਜੈਤਾ ਜੀ, ਬਾਬਾ ਜੀਵਨ ਸਿੰਘ ਜੀ ਯਾਦਗਾਰ ਮਿਸ਼ਨ ਪੰਜਾਬ ਵਲੋਂ ਭਾਈ ਜੈਤਾ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿੱਚ ਨਗਰ ਕੀਰਤਨ 8 ਸਤੰਬਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਮਿਸ਼ਨ ਦੇ ਪ੍ਰਧਾਨ ਸੁਖਦੇਵ ਸਿੰਘ ਨੇ ਦਸਿਆ ਕਿ ਇਹ ਨਗਰ ਕੀਰਤਨ 8 ਸਤੰਬਰ ਨੂੰ ਗੁਰਦੁਆਰਾ ਸ਼ਹੀਦ ਭਾਈ ਜੀਵਨ ਸਿੰਘ ਫੇਜ਼ 3 ਏ ਤੋਂ ਦੁਪਹਿਰ 12 ਵਜੇ ਸ਼ੁਰੂ ਹੋ ਕੇ ਸ਼ਾਮ ਨੂੰ ਗੁਰਦੁਆਰਾ ਅੰਬ ਸਾਹਿਬ ਫੇਜ਼ 8 ਵਿਖੇ ਸੰਪੂਰਨ ਹੋਵੇਗਾ|
ਉਹਨਾਂ ਦੱਸਿਆ ਕਿ 9 ਸਤੰਬਰ ਨੂੰ ਗੁਰਦੁਆਰਾ ਸ਼ਹੀਦ ਭਾਈ ਜੀਵਨ ਸਿੰਘ ਫੇਜ਼ 3 ਏ ਵਿਖੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਕੀਰਤਨ ਦਰਬਾਰ ਹੋਵੇਗਾ, ਜਿਸ ਵਿੱਚ ਬੀਬੀ ਰਜਿੰਦਰ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਜਸਪ੍ਰੀਤ ਸਿੰਘ, ਭਾਈ ਮਲਕੀਤ ਸਿੰਘ ਕੀਰਤਨ ਕਰਨਗੇ| ਇਸ ਮੌਕੇ ਜਨਰਲ ਸਕੱਤਰ ਰਣਜੀਤ ਸਿੰਘ ਅਤੇ ਹੋਰ ਆਗੂ ਵੀ ਮੌਜੂਦ ਸਨ|

Leave a Reply

Your email address will not be published. Required fields are marked *