ਭਾਈ ਬਲਜੀਤ ਸਿੰਘ ਖਾਲਸਾ ਵਲੋਂ ਚਪੜਚਿੜੀ ਵਿਖੇ ਗੁਰੁਦੁਆਰਾ ਸਾਹਿਬ ਦੀ ਨਵੀਂ ਇਮਾਰਤ ਬਣਾਉਣ ਦੀ ਮੰਗ

ਐਸ ਏ ਐਸ ਨਗਰ, 22 ਜੂਨ (ਸ.ਬ.) ਪੰਥਕ ਆਗੂ ਭਾਈ ਬਲਜੀਤ ਸਿੰਘ ਖਾਲਸਾ ਨੇ ਸ਼੍ਰੋਮਣੀ ਕਮੇਟੀ ਤੋਂ ਮੰਗ ਕੀਤੀ ਹੈ ਕਿ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ ਪਿੰਡ ਚਪੜਚਿੜੀ ਦੀ ਨਵੀਂ ਇਮਾਰਤ ਬਣਾਈ ਜਾਵੇ|
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਖਾਲਸਾ ਨੇ ਕਿਹਾ ਕਿ ਇਹ ਗੁਰੁਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਹੈ ਅਤੇ ਪਿੰਡ ਦੇ ਲੋਕਾਂ ਨੇ ਇਹ ਗੁਰਦੁਆਰਾ ਸ਼੍ਰੋਮਣੀ ਕਮੇਟੀ ਦੇ ਹਵਾਲੇ ਕਰਨ ਮੌਕੇ ਇਹ ਆਸ ਲਗਾਈ ਸੀ ਕਿ ਸ਼੍ਰੋਮਣੀ ਕਮੇਟੀ ਇਸ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਬਣਾਏਗੀ ਪਰ ਸ੍ਰੋਮਣੀ ਕਮੇਟੀ ਵਲੋਂ ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਬਣਾਉਣ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ|
ਉਹਨਾਂ ਮੰਗ ਕੀਤੀ ਕਿ ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਬਣਾਉਣ ਲਈ ਸ਼੍ਰੋਮਣੀ ਕਮੇਟੀ ਤੁਰੰਤ ਉਪਰਾਲੇ ਕਰੇ|

Leave a Reply

Your email address will not be published. Required fields are marked *