ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦੀ 26ਵੀਂ ਸੀ.ਡੀ ਰਿਲੀਜ਼

ਐਸ ਏ ਐਸ ਨਗਰ, 19 ਜੂਨ (ਸ.ਬ.) ਪੰਥ ਦੇ ਮਹਾਨ ਕੀਰਤਨੀਏ ਭਾਈ ਲਖਵਿੰਦਰ ਸਿੰਘ ਚੰਡੀਗੜ੍ਹ ਵਾਲਿਆਂ ਦੀ 26ਵੀਂ ਸੀ.ਡੀ ‘ਦੁਖ ਭੰਜਨੁ ਤੇਰਾ ਨਾਮੁ ਜੀ’ ਗੁਰਦੁਆਰਾ ਸਾਚਾ ਧਨੁ ਸਾਹਿਬ ਫੇਜ਼-3ਬੀ1ਮੁਹਾਲੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਜੱਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ, ਪਰਮਜੀਤ ਸਿੰਘ ਗਿੱਲ ਪ੍ਰਧਾਨ ਗੁਰਦੁਆਰਾ ਸਾਚਾ ਧਨੁ ਸਾਹਿਬ, ਇੰਜੀਨੀਅਰ ਸਰਬਜੀਤ ਸਿੰਘ ਸੋਹਲ ਅਤੇ ਹੋਰ ਪ੍ਰਬੰਧਕਾਂ ਵੱਲੋਂ ਸਾਂਝੇ ਤੌਰ ਤੇ ਰਿਲੀਜ਼ ਕੀਤੀ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਹ ਸੀ.ਡੀ ਆਈ.ਵੀ.ਵਾਈ ਗਰੁੱਪ ਆਫ ਹੌਸਪਿਟਲਜ਼ ਦੇ ਚੇਅਰਮੈਨ ਗੁਰਤੇਜ ਸਿੰਘ ਅਤੇ ਮੈਨੇਜਿੰਗ ਡਾਇਰੈਕਟਰ ਡਾ. ਕੰਵਲਦੀਪ ਕੌਰ ਵੱਲੋਂ ਸਪੌਂਸਰ ਕਰਕੇ ਸਰਬ ਸਾਂਝੀ ਗੁਰਬਾਣੀ ਕੰਪਨੀ ਲੁਧਿਆਣਾ ਤੋਂ ਤਿਆਰ ਕਰਵਾ ਕੇ ਗੁਰੂ ਨਾਨਕ ਨਾਮਲੇਵਾ ਸੰਗਤਾਂ ਲਈ ਪ੍ਰੇਮ ਭੇਟਾ ਵੱਜੋਂ ਬਣਾਈ ਗਈ ਹੈ| ਉਨ੍ਹਾਂ ਦੱਸਿਆ ਕਿ ਇਸ ਸੀ.ਡੀ ਵਿੱਚ 32 ਸ਼ਬਦ ਹਨ| ਇਸ ਮੌਕੇ ਇੰਜੀਨੀਅਰ ਸਰਬਜੀਤ ਸਿੰਘ ਸੋਹਲ, ਪ੍ਰਧਾਨ ਪਰਮਜੀਤ ਸਿੰਘ ਗਿੱਲ, ਜਨਰਲ ਸਕੱਤਰ ਬਲਵਿੰਦਰ ਸਿੰਘ, ਮੀਤ ਪ੍ਰਧਾਨ ਅਰਵਿੰਦਰ ਸਿੰਘ, ਇਕਬਾਲ ਸਿੰਘ, ਜਸਬੀਰ ਸਿੰਘ, ਹਰਮੋਹਿੰਦਰ ਸਿੰਘ, ਚਰਨ ਸਿੰਘ ਅਤੇ ਹਰਦੇਵ ਸਿੰਘ ਆਦਿ ਤੋਂ ਇਲਾਵਾ ਹੋਰ ਵੀ ਮੈਂਬਰ ਹਾਜ਼ਰ ਸਨ|

Leave a Reply

Your email address will not be published. Required fields are marked *